- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ
ਹੁਣ ਸ਼ਰਧਾਲੂ 20 ਅਗਸਤ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ
ਅੰਮ੍ਰਿਤਸਰ – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ 2018 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਹੱਦ ਵਧਾ ਦਿੱਤੀ ਗਈ ਹੈ। ਹੁਣ ਸ਼ਰਧਾਲੂ 20 ਅਗਸਤ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ 6 ਅਗਸਤ ਤੱਕ ਸੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਮੀਡੀਆ ਨੂੰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਪਾਸੋਂ ਪਹਿਲਾਂ 06 ਅਗਸਤ 2018 ਤੀਕ ਪਾਸਪੋਰਟ ਮੰਗੇ ਗਏ ਸਨ ਪਰ ਹੁਣ ਸ਼ਰਧਾਲੂ 20 ਅਗਸਤ 2018 ਤੀਕ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਿਚਲੇ ਗੁਰਧਾਮਾਂ ਦੇ ਦਰਸ਼ਨ ਕਰਨ ਵਾਲੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਸ. ਬੇਦੀ ਨੇ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।


