- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀਸ਼ਰੀ ਮੁਕਾਬਲੇ ਕਰਵਾਏ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲੀ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ, ਜਿਸ ਵਿਚ 27 ਸਕੂਲਾਂ ਦੇ ਵਿਦਿਆਰਥੀਆਂ ਨੇ ਕਵੀਸ਼ਰੀ ਕਲਾ ਰਾਹੀਂ ਇਤਿਹਾਸ ਪੇਸ਼ ਕੀਤਾ। ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀ ਗਈ ਪੇਸ਼ਕਾਰੀ ਨੂੰ ਪਰਖਣ ਲਈ ਨਿਰਣਾਕਾਰ ਵਜੋਂ ਪ੍ਰੋਫੈਸਰ ਕੁਲਰਾਜ ਸਿੰਘ ਵੱਲ੍ਹਾ, ਪ੍ਰੋਫੈਸਰ ਰਾਜਿੰਦਰ ਸਿੰਘ ਤੇ ਪ੍ਰੋਫੈਸਰ ਸੁਖਵਿੰਦਰ ਸਿੰਘ ਨੇ ਸੇਵਾ ਨਿਭਾਈ। ਵਰਨਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹਰ ਸਾਲ ਸਕੂਲੀ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਸੱਭਿਆਚਾਰ ਅਤੇ ਸਿੱਖ ਰਹਿਣੀ ਨਾਲ ਜੋੜਨ ਲਈ ਇਨ੍ਹਾਂ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚੋਂ ਸਥਾਨ ਗ੍ਰਹਿਣ ਕਰਨ ਵਾਲੇ ਬੱਚਿਆਂ ਨੂੰ ਗੁਰਪੁਰਬ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਕਵੀਸ਼ਰੀ ਮੁਕਾਬਲਿਆਂ ਦੌਰਾਨ ਮੌਕੇ ਵਧੀਕ ਮੈਨੇਜਰ ਸ. ਬਘੇਲ ਸਿੰਘ, ਸ. ਕਾਬਲ ਸਿੰਘ ਸੁਪਰਵਾਈਜ਼ਰ, ਸ. ਗੁਰਭੇਜ ਸਿੰਘ, ਪ੍ਰਚਾਰਕ ਭਾਈ ਅਮਰ ਸਿੰਘ, ਭਾਈ ਮਲਕੀਤ ਸਿੰਘ ਆਦਿ ਮੌਜੂਦ ਸਨ।


