- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੀਵੇ ਜਗਾਉਣ ਲਈ ਕੀਤੇ ਜਾ ਰਹੇ ਆਰਜੀ ਪ੍ਰਬੰਧ ਹਟਾਏ
ਸ਼੍ਰੋਮਣੀ ਕਮੇਟੀ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ ਤੇ ਕਰਦੀ ਰਹੇਗੀ ਭਾਈ ਲੌਂਗੋਵਾਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਹਰ ਸਾਲ ਕੀਤੀ ਜਾਂਦੀ ਦੀਪਮਾਲਾ ਨੂੰ ਪਹਿਲਾਂ ਦੀ ਤਰ੍ਹਾਂ ਹੀ ਪਰੰਪਰਾਵਾਂ ਅਨੁਸਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਵੱਲੋਂ ਵੱਡੀ ਗਿਣਤੀ ਵਿਚ ਦੀਵੇ ਜਗਾਉਣ ਲਈ ਪਾਵਨ ਸਰੋਵਰ ਦੇ ਦੁਆਲੇ ਕੀਤੇ ਜਾ ਰਹੇ ਆਰਜੀ ਪ੍ਰਬੰਧਾਂ ਨੂੰ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਹਟਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ ਅਤੇ ਕਰਦੀ ਰਹੇਗੀ।


