- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਤਿਆਰ ਕੀਤੇ ਗਏ ਦਫ਼ਤਰ ਦਾ ਉਦਘਾਟਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਰਦਾਸ ਉਪਰੰਤ ਕੀਤਾ। ਇਸ ਦੀ ਕਾਰਸੇਵਾ ਬਾਬਾ ਸੁਬੇਗ ਸਿੰਘ ਗੋਇੰਦਵਾਲ ਸਾਹਿਬ ਵਾਲਿਆਂ ਵੱਲੋਂ ਕਰਵਾਈ ਗਈ ਹੈ। ਉਦਘਾਟਨ ਮਗਰੋਂ ਭਾਈ ਲੌਂਗੋਵਾਲ ਨੇ ਧਰਮ ਪ੍ਰਚਾਰ ਕਮੇਟੀ ਦੇ ਸਟਾਫ ਨੂੰ ਸੰਬੋਧਨ ਕੀਤਾ ਅਤੇ ਆਪਣੇ ਜ਼ੁੰਮੇ ਲੱਗੀ ਸੇਵਾ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦੇ ਕਾਰਜ ਸਭ ਤੋਂ ਅਹਿਮ ਹਨ ਅਤੇ ਇਸ ਵਿੰਗ ਵਿਚ ਕਾਰਜਸ਼ੀਲ ਸਟਾਫ਼ ਦੀ ਜ਼ੁੰਮੇਵਾਰੀ ਹੋਰ ਵੀ ਵਧੇਰੇ ਹੈ। ਇਸ ਦੌਰਾਨ ਭਾਈ ਲੌਂਗੋਵਾਲ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦਾ ਦਫ਼ਤਰ ਸਮੇਂ ਦੀਆਂ ਲੋੜਾਂ ਅਨੁਸਾਰ ਤਿਆਰ ਕੀਤਾ ਗਿਆ ਹੈ, ਜਿਸ ਵਿਚ 34 ਕਮਰੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਮੂਹ ਵਿਚ ਕਾਨਫਰੰਸ ਹਾਲ ਦੀ ਕਮੀ ਨੂੰ ਪੂਰਾ ਕਰਨ ਲਈ ਇਥੇ 100 ਕੁਰਸੀਆਂ ਵਾਲੇ ਕਾਨਫਰੰਸ ਹਾਲ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਸਰਗਰਮੀਆਂ ਵਿਚ ਤੇਜ਼ੀ ਲਿਆਉਣ ਲਈ ਵੱਖ-ਵੱਖ ਉਪ-ਦਫ਼ਤਰਾਂ ਅਤੇ ਸਿੱਖ ਮਿਸ਼ਨਾਂ ਦੇ ਦਫ਼ਤਰਾਂ ਨੂੰ ਵੀ ਨਵੀਆਂ ਸੋਧਾਂ ਤੇ ਸੇਧਾਂ ਦਿੱਤੀਆਂ ਗਈਆਂ ਹਨ। ਇਸ ਮੌਕੇ ਭਾਈ ਲੌਂਗੋਵਾਲ ਨੇ ਕਾਰਸੇਵਾ ਵਾਲੇ ਬਾਬਾ ਸੁਬੇਗ ਸਿੰਘ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਸਮੇਤ ਹੋਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਸੱਜਣ ਸਿੰਘ ਬੱਜੂਮਾਨ, ਸ. ਗੁਰਮੀਤ ਸਿੰਘ ਬੂਹ, ਮੈਂਬਰ ਭਾਈ ਰਾਮ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਮਲਕੀਤ ਸਿੰਘ ਚੰਗਾਲ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਸ. ਅਵਤਾਰ ਸਿੰਘ ਵਣਵਾਲਾ, ਸ. ਪ੍ਰਿਤਪਾਲ ਸਿੰਘ, ਸ. ਮਨਜੀਤ ਸਿੰਘ ਬੱਪੀਆਣਾ, ਸ. ਤੇਜਿੰਦਰਪਾਲ ਸਿੰਘ ਢਿੱਲੋਂ, ਸ. ਰਾਮਪਾਲ ਸਿੰਘ ਬਹਿਣੀਵਾਲ, ਬਾਬਾ ਨਿਰਮਲ ਸਿੰਘ ਨੌਸ਼ਹਿਰਾਢਾਲਾ, ਸ. ਸੁਖਦੇਵ ਸਿੰਘ ਬਾਠ, ਸ. ਰਤਨ ਸਿੰਘ ਜਫਰਵਾਲ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਦਿਲਜੀਤ ਸਿੰਘ ਬੇਦੀ, ਸ. ਬਿਜੈ ਸਿੰਘ, ਸ. ਪਰਮਜੀਤ ਸਿੰਘ ਸਰੋਆ, ਸ. ਮਹਿੰਦਰ ਸਿੰਘ ਆਹਲੀ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਨਿੱਜੀ ਸਹਾਇਕ ਸ. ਸੁਖਮਿੰਦਰ ਸਿੰਘ ਐਕਸੀਅਨ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਨਿਸ਼ਾਨ ਸਿੰਘ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ ਪ੍ਰਚਾਰ ਆਦਿ ਮੌਜੂਦ ਸਨ।


