- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ 325 ਸ਼ਰਧਾਲੂਆਂ ਨੂੰ ਮਿਲੇ ਵੀਜੇ
27 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ, 1 ਦਸੰਬਰ ਨੂੰ ਹੋਵੇਗੀ ਵਾਪਸੀ
ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 27 ਨਵੰਬਰ ਨੂੰ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 504 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚ 325 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 504 ਸ਼ਰਧਾਲੂਆਂ ਵਿੱਚੋਂ 179 ਨੂੰ ਵੀਜੇ ਨਹੀਂ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਵਾਰ ਪਾਕਿਸਤਾਨ ਜਾਣ ਵਾਲਾ ਜਥਾ ਕੇਵਲ 5 ਦਿਨ ਹੀ ਯਾਤਰਾ ਕਰ ਸਕੇਗਾ ਅਤੇ ਇਸ ਦੌਰਾਨ ਸ਼ਰਧਾਲੂ ਕੇਵਲ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਰਹਿਣਗੇ। ਬੁਲਾਰੇ ਅਨੁਸਾਰ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਕੋਰੋਨਾ ਟੈਸਟ ਸਰਕਾਰ ਦੀ ਹਦਾਇਤਾਂ ਅਨੁਸਾਰ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨ ਟੈਸਟ ਮੁਫ਼ਤ ਕਰਨ ਲਈ ਕੈਂਪ ਲਗਾਇਆ ਗਿਆ ਹੈ। ਇਹ ਕੈਂਪ ਬੀਤੇ ਕੱਲ੍ਹ ਤੋਂ ਸ਼ੁਰੂ ਕੀਤਾ ਗਿਆ ਸੀ, ਜੋ ਅੱਜ ਤੱਕ ਜਾਰੀ ਰਿਹਾ। ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਜਥੇ ਦੀ ਵਾਪਸੀ 1 ਦਸੰਬਰ ਨੂੰ ਹੋਵੇਗੀ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਕਰਨਗੇ, ਜਦਕਿ ਉੱਪ ਆਗੂ ਵਜੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਪਾਲ ਸਿੰਘ ਜੱਲ੍ਹਾ ਅਤੇ ਸ. ਗੁਰਮੀਤ ਸਿੰਘ ਬੂਹ ਜਾ ਰਹੇ ਹਨ।


