- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਸਨਮਾਨਿਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਹਰ ਸਾਲ ਦੀ ਤਰ੍ਹਾਂ ਬੰਦੀ ਛੋੜ ਦਿਵਸ ਮੌਕੇ ਬੀਤੇ ਦਿਨਾਂ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਤੋਂ ਰੋਜ਼ਾਨਾ ਪਾਵਨ ਹੁਕਮਨਾਮੇ ਦੀ ਕਥਾ ਦੀ ਹਾਜ਼ਰੀ ਭਰ ਰਹੇ ਸਨ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਸੰਤ ਸਿੰਘ ਮਸਕੀਨ ਤੋਂ ਗੁਰਮਤਿ ਦੀ ਸਿੱਖਿਆ ਪ੍ਰਾਪਤ ਗਿਆਨੀ ਰਣਜੀਤ ਸਿੰਘ ਗੌਹਰ ਸਿੱਖ ਕੌਮ ਦੇ ਮਹਾਨ ਕਥਾਵਾਚਕ ਹਨ, ਜੋ ਹਰ ਸਾਲ ਬੰਦੀ ਛੋੜ ਦਿਵਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਤੋਂ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਵਿਚ ਸਿੱਖੀ ਪ੍ਰਚਾਰ ਲਈ ਇਨ੍ਹਾਂ ਦਾ ਵਿਸ਼ੇਸ਼ ਯੋਗਦਾਨ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਤੋਂ ਕਥਾ ਦੀ ਹਾਜ਼ਰੀ ਭਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਧੰਨਵਾਦ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਡਾ. ਰੂਪ ਸਿੰਘ ਨੇ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਗਿਆਨੀ ਸੰਤ ਸਿੰਘ ਮਸਕੀਨ ਦੇ ਸਪੁੱਤਰ ਭਾਈ ਅਮਰਜੀਤ ਸਿੰਘ, ਭਾਈ ਜਗਬੀਰ ਸਿੰਘ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।


