- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਵਿਚ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਕੁਲਵਿੰਦਰ ਸਿੰਘ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਲਿਆ। ਇਸ ਮੌਕੇ ਸੰਗਤ ਨਾਲ ਸ਼ਹੀਦ ਭਾਈ ਮਨੀ ਸਿੰਘ ਦਾ ਇਤਿਹਾਸ ਸਾਂਝਾ ਕਰਦਿਆਂ ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਸ਼ਹੀਦ ਭਾਈ ਮਨੀ ਸਿੰਘ ਸਿੱਖ ਕੌਮ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਜੀ ਨੇ ਸਿੱਖੀ ਦੀ ਚੜ੍ਹਦੀ ਕਲਾ ਲਈ ਸ਼ਹਾਦਤ ਦੇਣੀ ਤਾਂ ਪ੍ਰਵਾਨ ਕੀਤੀ, ਪਰੰਤੂ ਦੁਸ਼ਮਣ ਦੀ ਈਨ ਨਾ ਮੰਨੀ। ਉਨ੍ਹਾਂ ਸੰਗਤ ਨੂੰ ਪ੍ਰੇਰਣਾ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਉਣ। ਇਸ ਉਪਰੰਤ ਸਜਾਏ ਗਏ ਦੀਵਾਨ ਵਿਚ ਸਿੱਖ ਕੌਮ ਦੇ ਕਵੀਸ਼ਰ ਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਭਾਈ ਮਨੀ ਸਿੰਘ ਦੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਪ੍ਰਚਾਰਕ ਸਿੰਘਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ ਤੇ ਸ. ਕਰਮਬੀਰ ਸਿੰਘ ਕਿਆਮਪੁਰ, ਵਧੀਕ ਮੈਨੇਜਰ ਸ. ਬਘੇਲ ਸਿੰਘ ਤੇ ਸ. ਨਿਸ਼ਾਨ ਸਿੰਘ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਦੀਪਇੰਦਰ ਸਿੰਘ, ਸ. ਗੁਰਿੰਦਰਪਾਲ ਸਿੰਘ ਠਰੂ, ਸ. ਨਿਰਵੈਲ ਸਿੰਘ ਤੇ ਸ. ਮਨਜੀਤ ਸਿੰਘ ਅਤੇ ਹੋਰ ਮੌਜੂਦ ਸਨ।


