- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਵੱਲੋਂ ਸਿਰਦਾਰ ਕਪੂਰ ਸਿੰਘ ਦੇ ਮੁੱਲਵਾਨ ਅੰਗਰੇਜ਼ੀ ਲੇਖਾਂ ਦਾ ਸੰਗ੍ਰਹਿ ਪ੍ਰਕਾਸ਼ਤ
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ ਸੰਗਤ ਅਰਪਣ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰਦਾਰ ਕਪੂਰ ਸਿੰਘ ਦੇ ਲਿਖੇ ਵੱਖ-ਵੱਖ ਅੰਗਰੇਜ਼ੀ ਲੇਖਾਂ ਨੂੰ ਇਕ ਸੰਗ੍ਰਹਿ ਦਾ ਰੂਪ ਦਿੱਤਾ ਗਿਆ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਕੱਲ੍ਹ ਜਾਰੀ ਕੀਤਾ। ਇਹ ਸੰਗ੍ਰਹਿ ‘ਸਿੱਖਜ਼ ਐਂਡ ਸਿੱਖਇਜ਼ਮ’ ਦੇ ਅਨੁਵਾਨ ਹੇਠ ਪ੍ਰਕਾਸ਼ਤ ਕੀਤਾ ਹੈ ਅਤੇ ਇਹ ਸੰਗਤਾਂ ਵਿਚ ਭੇਟਾ ਰਹਿਤ ਵੰਡਿਆ ਜਾਵੇਗਾ। ਸਿਰਦਾਰ ਕਪੂਰ ਸਿੰਘ ਦੇ ਇਹ ਲੇਖ ਸ਼੍ਰੋਮਣੀ ਕਮੇਟੀ ਵੱਲੋਂ ਲੰਮਾ ਅਰਸਾ ਪਹਿਲਾਂ ਟ੍ਰੈਕਟਾਂ ਦੇ ਰੂਪ ਵਿਚ ਛਾਪੇ ਗਏ ਸਨ। ਸੰਨ 1973 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨੈਸ਼ਨਲ ਪ੍ਰੋਫੈਸਰ ਆਫ਼ ਸਿੱਖਇਜ਼ਮ ਵਜੋਂ ਸਨਮਾਨੇ ਗਏ ਸਿਰਦਾਰ ਕਪੂਰ ਸਿੰਘ ਦੀਆਂ ਲਿਖਤਾਂ ਸਿੱਖ ਬੁੱਧੀਜੀਵੀਆਂ, ਖੋਜਾਰਥੀਆਂ ਅਤੇ ਸੰਗਤਾਂ ਵੱਲੋਂ ਉਤਸ਼ਾਹ ਨਾਲ ਪੜ੍ਹੀਆਂ ਜਾਂਦੀਆਂ ਹਨ। ਪ੍ਰਕਾਸ਼ਤ ਕੀਤੀ ਗਈ ਪੁਸਤਕ ਵਿਚ ਨੌ ਲੇਖਾਂ ਨੂੰ ਸ਼ਾਮਲ ਕੀਤਾ ਗਿਆ ਹੈ ਜੋ ਗੁਰਬਾਣੀ, ਇਤਿਹਾਸ, ਗੁਰਮਤਿ ਸਿਧਾਂਤਾਂ ਅਤੇ ਸਿੱਖ ਰਹਿਣੀ ਨਾਲ ਸਬੰਧਤ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੁਸਤਕ ਜਾਰੀ ਕਰਨ ਮੌਕੇ ਕਿਹਾ ਕਿ ਸਿਰਦਾਰ ਕਪੂਰ ਸਿੰਘ ਸਿੱਖ ਕੌਮ ਦੇ ਪ੍ਰਬੁੱਧ ਚਿੰਤਕ ਅਤੇ ਲਿਖਾਰੀ ਸਨ, ਜਿਨ੍ਹਾਂ ਨੇ ਮੌਲਿਕ ਲਿਖਤਾਂ ਦੁਆਰਾ ਸਿੱਖ ਸਾਹਿਤ ਵਿਚ ਵੱਡਾ ਯੋਗਦਾਨ ਪਾਇਆ। ਇਸ ਮੌਕੇ ਓ.ਐਸ.ਡੀ. ਡਾ. ਅਮਰੀਕ ਸਿੰਘ, ਡਾ. ਸੁਖਬੀਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਲਿਟਰੇਚਰ ਵਿਭਾਗ ਦੇ ਇੰਚਾਰਜ ਸ. ਗੁਰਮੀਤ ਸਿੰਘ ਤੇ ਸ. ਮਲਕੀਤ ਸਿੰਘ ਹਾਜ਼ਰ ਸਨ।


