- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਪਿਆਰੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਦੀਵਾਨ ਸਜਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਹਰਮਿੱਤਰ ਸਿੰਘ ਕਥਾਵਾਚਕ ਨੇ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸਕ ਪ੍ਰਸੰਗ ਨੂੰ ਸੰਗਤ ਨਾਲ ਸਾਂਝਾ ਕੀਤਾ। ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਮਨੁੱਖਤਾ ਲਈ ਇੱਕ ਮਾਰਗ ਦਰਸ਼ਨ ਹੈ ਜੋ ਮਜ਼ਲੂਮਾਂ ਦੇ ਹੱਕ ਵਿਚ ਖੜ੍ਹਨ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਗੁਰਮਤਿ ਵਿਚਾਰਧਾਰਾ ਨਾਲ ਜੁੜਨ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਵੀ ਕੀਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਮਾਂਗਾ ਸਰਾਏ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਕਾਬਲ ਸਿੰਘ, ਸ. ਰਣਜੀਤ ਸਿੰਘ ਰਾਣਾ, ਭਾਈ ਬਲਵੰਤ ਸਿੰਘ ਐਨੋਕੋਟ ਪ੍ਰਚਾਰਕ ਆਦਿ ਮੌਜੂਦ ਸਨ।ਇਸੇ ਦੌਰਾਨ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ। ਸਮਾਗਮ ਸਮੇਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਵੱਖ-ਵੱਖ ਸਕੂਲਾਂ ਦੇ ਬੱਚਿਆਂ ਅਤੇ ਸੇਵਾ ਸੁਸਾਇਟੀਆਂ ਵੱਲੋਂ ਬੀਬੀਆਂ ਦੇ ਸ਼ਬਦੀ ਜਥਿਆਂ ਨੇ ਸ਼ਬਦ ਕੀਰਤਨ ਕੀਤਾ, ਜਦਕਿ ਦੁਪਹਿਰ 2 ਵਜੇ ਤੋਂ ਦੇਰ ਰਾਤ ਤੀਕ ਹੋਏ ਕੀਰਤਨ ਦਰਬਾਰ ਵਿਚ ਕੌਮ ਦੇ ਪ੍ਰਸਿੱਧ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਸੰਗਤ ਨੂੰ ਗੁਰਬਾਣੀ ਦੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ।


