- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸੱਦਾ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸੱਦਾ ਦਿੱਤਾ ਗਿਆ ਹੈ। ਦਿੱਲੀ ਵਿਖੇ ਪ੍ਰਧਾਨ ਮੰਤਰੀ ਨਾਲ ਇਕ ਨਿੱਜੀ ਮਿਲਣੀ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਇਹ ਸੱਦਾ-ਪੱਤਰ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ ਵੀ ਮੌਜੂਦ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਗਮਾਂ ਦੀ ਸ਼ਲਾਘਾ ਕੀਤੀ ਅਤੇ ਮੁੱਖ ਸਮਾਗਮ ਵਿਚ ਸ਼ਾਮਲ ਹੋਣਾ ਪ੍ਰਵਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਨਰਿੰਦਰ ਮੋਦੀ ਨੇ ਗੁਰੂ ਸਾਹਿਬ ਜੀ ਦੇ ਇਤਿਹਾਸਕ ਪੁਰਬ ਨੂੰ ਸਮੁੱਚੇ ਵਿਸ਼ਵ ਲਈ ਇਕ ਵਿਲੱਖਣ ਮੌਕਾ ਕਰਾਰ ਦਿੱਤਾ ਹੈ। ਭਾਈ ਲੌਂਗੋਵਾਲ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨੇ ਆਖਿਆ ਹੈ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਸਾਹਿਬ ਦੇ ਮੁਬਾਰਕ ਦਿਹਾੜੇ ਸਮੇਂ ਸ਼ਾਮਲ ਹੋਣਾ ਉਨ੍ਹਾਂ ਦੀ ਖ਼ੁਸ਼-ਨਸੀਬੀ ਹੋਵੇਗੀ, ਕਿਉਂਕਿ ਗੁਰੂ ਸਾਹਿਬ ਸਮੁੱਚੀ ਲੋਕਾਈ ਲਈ ਮਾਰਗ ਦਰਸ਼ਕ ਹਨ।


