- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਕਾਟਲੈਂਡ ਦੇ ਸ਼ਹਿਰ ਈਡਨਬਰਗ ’ਚ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਕਾਟਲੈਂਡ ਦੇ ਸ਼ਹਿਰ ਈਡਨਬਰਗ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਦਰਵਾਜ਼ੇ ’ਤੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਪੈਟਰੋਲ ਬੰਬ ਸੁੱਟਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਜਾਰੀ ਇਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਮਾਨਵਤਾ ਨੂੰ ਸਰਬ-ਸਾਂਝੀਵਾਲਤਾ ਦਾ ਉਪਦੇਸ਼ ਦਿੰਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਸ਼ਰਾਰਤੀ ਅਨਸਰ ਧਰਮ ਅਸਥਾਨਾਂ ਨੂੰ ਵੀ ਨਫ਼ਰਤੀ ਨਿਗ੍ਹਾ ਨਾਲ ਦੇਖਦੇ ਹਨ। ਉਨ੍ਹਾਂ ਆਖਿਆ ਕਿ ਦੇਸ਼ ਦੁਨੀਆਂ ਅੰਦਰ ਸਥਾਪਤ ਸਿੱਖ ਕੌਮ ਦੇ ਗੁਰ-ਅਸਥਾਨ ਸਮੁੱਚੀ ਮਨਾਵਤਾ ਲਈ ਸਾਂਝਾ ਉਪਦੇਸ਼ ਦੇਣ ਦੇ ਨਾਲ-ਨਾਲ ਹਰ ਧਰਮ, ਫਿਰਕੇ ਅਤੇ ਵਰਗ ਲਈ ਸੰਗਤ ਤੇ ਪੰਗਤ ਦੇ ਇਕਸਾਰ ਸਿਧਾਂਤ ਲਈ ਪ੍ਰੇਰਣਾ ਸ੍ਰੋਤ ਹਨ ਅਤੇ ਇਹ ਵੀ ਸੱਚ ਹੈ ਕਿ ਜਦੋਂ ਵੀ ਕਿਤੇ ਮਨੁੱਖਤਾ ’ਤੇ ਕੋਈ ਸੰਕਟ ਬਣਦਾ ਹੈ ਤਾਂ ਸਿੱਖ ਸਹਾਇਤਾ ਲਈ ਸਭ ਤੋਂ ਮੋਹਰੀ ਰਹਿੰਦੇ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਈਡਨਬਰਗ ਵਿਖੇ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀਆਂ ਦਾ ਪਤਾ ਲਗਾਉਣ ਦੇ ਨਾਲ-ਨਾਲ ਸਿੱਖਾਂ ਅਤੇ ਗੁਰ-ਅਸਥਾਨਾਂ ਦੀ ਸੁਰੱਖਿਆ ਲਈ ਉਥੋਂ ਦੀ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਇਸ ਮਾਮਲੇ ਸਬੰਧੀ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਵੀ ਸਕਾਟਲੈਂਡ ਦੀ ਸਰਕਾਰ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ।


