- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਅਚੀਵਮੈਂਟ ਸਰਵੇ ਦੇ ਪਹਿਲੇ ਪੜਾਅ ਦੀਆਂ ਕਮੀਆਂ ਦੂਰ ਕਰਨ ਲਈ ਰੂਪ ਰੇਖਾ ਉਲੀਕੀ, ਹਫ਼ਤਾਵਾਰੀ ਕਵਿਜ਼ 18 ਤੋਂ
ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਦੇ ਹੇਠ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) ਦੇ ਪਹਿਲੇ ਪੜਾਅ ਦੌਰਾਨ ਸਾਹਮਣੇ ਆਏ ਨਤੀਜਿਆਂ ਦੇ ਆਧਾਰ ’ਤੇ ਹੁਣ ਵਿਭਾਗ ਨੇ ਹਫ਼ਤਾਵਾਰੀ ਕੁਵਿਜ਼ ਸ਼ੁਰੂ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਹੈ ਤਾ ਜੋ ਸਾਹਮਣੇ ਆਈਆਂ ਕਮੀਆ ਨੂੰ ਦੂਰ ਕੀਤਾ ਜਾ ਸਕੇ। ਪੰਜਾਬ ਅਚੀਵਮੈਂਟ ਸਰਵੇ ਐਸ. ਦੇ ਰਾਹੀਂ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਬੁਲਾਰੇ ਅਨੁਸਾਰ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਦੇ 21 ਸਤੰਬਰ ਤੋਂ 3 ਅਕਤੂਬਰ ਤੱਕ ਕੀਤੇ ਗਏ ਸਰਵੇ ਦੌਰਾਨ ਕਈ ਕਮੀਆਂ ਸਾਹਮਣੇ ਆਈਆਂ ਹਨ। ਇਸ ਕਰਕੇ ਇਨ੍ਹਾਂ ਨੂੰ ਘਾਟਾਂ ਨੂੰ ਦੂਰ ਕਰਨ ਲਈ 18 ਅਕਤੂਬਰ ਤੋਂ ਲੈ ਕੇ 8 ਨਵੰਬਰ ਤੱਕ ਹਰ ਐਤਵਾਰ ਕਵਿਜ਼ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਕਵਿਜ਼ ਹਫ਼ਤਾਵਾਰੀ ਟੈਸਟ ਦੇ ਰੂਪ ਵਿੱਚ ਹੋਵੇਗਾ। ਇਸ ਵਿੱਚ ਪੰਜਾਬੀ, ਹਿੰਦੀ, ਅੰਗਰੇਜ਼ੀ, ਸਮਾਜਿਕ, ਗਣਿਤ ਅਤੇ ਸਾਇੰਸ ਦੇ ਵਿਸ਼ਿਆਂ ਦੇ ਆਧਾਰ ’ਤੇ ਕੁੱਲ 30 ਸਵਾਲ ਪੁਛੇ ਜਾਇਆ ਕਰਨਗੇ। ਸਤੰਬਰ ਵਿੱਚ ਕਰਵਾਏ ਗਏ ਸਰਵੇਖਣ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਸਾਹਮਣੇ ਆਏ ਸਭ ਤੋਂ ਕਮਜ਼ੋਰ ਪੱਖਾਂ ’ਤੇ ਆਧਾਰਤ ਕਵਿਜ਼ ਦੌਰਾਨ ਪ੍ਰਸ਼ਨ ਹੋਣਗੇ।ਗੌਰਤਲਬ ਹੈ ਕਿ ਇਹ ਸਰਵੇ ਤਿੰਨ ਪੜਾਵਾਂ ਵਿੱਚ ਆਯੋਜਿਤ ਕਰਵਾਇਆ ਜਾ ਰਿਹਾ ਹੈ।


