- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਅਚੀਵਮੈਂਟ ਸਰਵੇ ਦੇ ਪਹਿਲੇ ਪੜਾਅ ਕੰਮ ਮੁਕੰਮਲ, ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਦਿਖਾਇਆ
ਚੰਡੀਗੜ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) ਦੇ ਪਹਿਲੇ ਪੜਾਅ ਦਾ ਕੰਮ ਸਫਲਤਾ ਪੂਰਨ ਮੁਕੰਮਲ ਕਰ ਲਿਆ ਹੈ। ਇਹ ਆਨ ਲਾਈਨ ਸਰਵੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਆਯੋਜਿਤ ਕਰਵਾਇਆ ਗਿਆ ਹੈ। ਇਹ ਸਰਵੇ ਤਿੰਨ ਪੜਾਵਾਂ ਵਿੱਚ ਆਯੋਜਿਤ ਕਰਵਾਇਆ ਜਾਣਾ ਹੈ।ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਸਰਵੇ 21 ਸਤੰਬਰ ਤੋਂ ਸ਼ੁਰੂ ਕੀਤਾ ਗਿਆ ਸੀ ਜਿਸ ਦਾ ਪਹਿਲਾ ਪੜਾਅ ਅੱਜ 3 ਅਕਤੂਬਰ ਨੂੰ ਪੂਰੀ ਸਫ਼ਲਤਾ ਨਾਲ ਖਤਮ ਹੋ ਗਿਆ ਹੈ। ਇਸ ਵਿੱਚ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਨਾਲ ਹਿੱਸਿਆ ਲਿਆ। ਇਸ ਦੌਰਾਨ ਅਧਿਆਪਕਾਂ ਨੇ ਘਰ ਘਰ ਜਾ ਕੇ ਵਿਦਿਆਰਥੀਆਂ ਨੂੰ ਇਸ ਸਰਵੇ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਬੁਲਾਰੇ ਦੇ ਅਨੁਸਾਰ ਪਹਿਲਾ ਪੜਾਅ ਮੁਕੰਮਲ ਹੋਣ ਤੋਂ ਬਾਅਦ ਹੁਣ ਅਧਿਆਪਕਾਂ ਵੱਲੋਂ ਇਸ ਸਰਵੇ ਦਾ ਵਿਸ਼ਲੇਸ਼ਣ ਕੀਤਾ ਜਾਵੇਗਾ। ਇਸ ਤੋਂ ਬਾਅਦ ਸਰਵੇ ਦੇ ਸਬੰਧ ਵਿੱਚ ਸਾਹਮਣੇ ਆਏ ਕਮਜ਼ੋਰ ਪੱਖਾਂ ਨੂੰ ਦੂਰ ਕਰਕੇ ਇਨਾਂ ਨੂੰ ਪਕੇਰਾ ਕੀਤਾ ਜਾਵੇਗਾ। ਵਿਦਿਆਰਥੀਆਂ ਵਿੱਚ ਮੁਕਾਬਲੇ ਵਾਲੇ ਇਮਤਿਹਾਨਾਂ ਬਾਰੇ ਸਮਝ ਵਧੇਗੀ ਅਤੇ ਇਸ ਨਾਲ ਸਿੱਖਿਆ ਵਿੱਚ ਗੁਣਾਤਮਿਕ ਤਬਦੀਲੀ ਆਵੇਗੀ। ਉਨਾਂ ਕਿਹਾ ਕਿ ਇਸ ਦੌਰਾਨ ਜ਼ਿਆਦਾਤਰ ਸਵਾਲ ਅਜੈਕਟਿਵ ਟਾਈਪ ਪੁੱਛੇ ਗਏ ਹਨ ਜਿਨਾਂ ਦੇ ਨਾਲ ਵਿਦਿਆਰਥੀਆਂ ਵਿੱਚ ਇੱਕ ਦਮ ਸੋਚਣ ਦੀ ਕਾਬਲੀਅਤ ਪੈਦਾ ਹੋਵਗੇ। ਇਸ ਦੇ ਨਾਲ ਵਿਦਿਆਰਥੀਆਂ ਦੀ ਕੁਸ਼ਲਤਾ ਵਿੱਚ ਵਾਧਾ ਹੋਣ ਦੇ ਕਾਰਨ ਇਹ ਸਰਵੇ ਭਵਿੱਖ ਵਿੱਚ ਉਨਾਂ ਲਈ ਬਹੁਤ ਜ਼ਿਆਦਾ ਲਾਹੇਬੰਦ ਹੋਵੇਗਾ।ਇਹ ਸਰਵੇ ਪਹਿਲੀ ਤੋਂ ਲੈ ਕੇ 12 ਜਮਾਤ ਦੇ ਵਿਦਿਆਰਥੀਆਂ ਦੇ ਆਧਾਰ ’ਤੇ ਕਰਵਾਇਆ ਗਿਆ ਹੈ। ਇਸ ਵਾਸਤੇ ਪਹਿਲਾ ਪੇਪਰ 21 ਸਤੰਬਰ ਨੂੰ ਹੋਇਆ ਸੀ ਅਤੇ ਇਹ ਪੇਪਰ ਤਕਰੀਬਨ ਦੋ ਹਫ਼ਤੇ ਚੱਲੇ ਹਨ। ਪਹਿਲੀ ਜਮਾਤ ਵਿਦਿਆਰਥੀਆਂ ਲਈ ਹਰੇਕ ਵਿਸ਼ੇ ਦੇ 10 ਪ੍ਰਸ਼ਨ ਪੁੱਛੇ ਗਏ ਜਦਕਿ ਦੂਜੀ ਤੋਂ ਪੰਜਵੀਂ ਜਮਾਤ ਲਈ ਹਰੇਕ ਵਿਸ਼ੇ ਦੇ 15 ਸਵਾਲ ਪਾਏ ਗਏ ਸਨ। ਇਨਾਂ ਵਿੱਚੋਂ ਹਰੇਕ ਸਵਾਲ 2 ਅੰਕਾਂ ਦਾ ਸੀ। ਬੁਲਾਰੇ ਅਨੁਸਾਰ ਛੇਵੀਂ ਤੋਂ ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਹਰੇਕ ਪੇਪਰ ਦੇ 20 ਸਵਾਲ ਸਨ।


