ਸਗਨਦੀਪ ਸਿੰਘ ਖ਼ਾਲਸਾ ਨੇ ਜਗਦੀਪ ਸਿੰਘ ਨਕਈ ਦੀ ਹਾਜਰੀ ‘ਚ ਫੜਿਆ ਅਕਾਲੀ ਦਲ ਦਾ ਪੱਲਾ

ਮਾਨਸਾ – ਅੱਜ ਸ੍ਰ ਜਗਦੀਪ ਸਿੰਘ ਨਕੱਈ ਅਤੇ ਦਿਲਰਾਜ ਸਿੰਘ ਭੂੰਦੜ ਦੀ ਅਗਵਾਈ ਵਿੱਚ ਪਿੰਡ ਸੱਦਾ ਸਿੰਘ ਵਾਲਾ ਦੇ ਸਗਨਦੀਪ ਸਿੰਘ ਖਾਲਸਾ ਜੋ ਕਿ ਤੀਜਾ ਫਰੰਟ ਸ ਸੁਖਪਾਲ ਸਿੰਘ ਖਹਿਰਾ ਦੀ ਪਾਰਟੀ ਨੂੰ ਛੱਡ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ, ਸ ਜਗਦੀਪ ਸਿੰਘ ਨਕੱਈ ਨੇ ਉਹਨਾਂ ਨੂੰ ਪਾਰਟੀ ਵਿੱਚ ਬਣਦਾ ਸਤਿਕਾਰ ਦੇਣ ਦਾ ਵਾਅਦਾ ਕੀਤਾ, ਇਸ ਸਮੇ ਸਰਕਲ ਪ੍ਰਧਾਨ ਭੋਲਾ ਕੋਟਲੀ, ਜਸਵਿੰਦਰ ਸਿੰਘ ਤਾਮਕੋਟ, ਮਾਸਟਰ ਗੁਰਚਰਨ ਸਿੰਘ ਅਕਲੀਆ,ਗੁਰਪ੍ਰੀਤ ਸਿੰਘ ਸਿੱਧੂ ਮਾਨਸਾ, ਪ੍ਰਦੀਪ ਸਿੰਘ ਸਾਬਕਾ ਸਰਪੰਚ, ਨੀਟੂ ਸਿੰਘ ਬਲਾਕ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਸੀਰਾ ਆਦਿ ਹਾਜ਼ਰ ਸਨ।।

VIA PUNJAB