- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ: ਵਾਡਰਾ
ਨਵੀਂ ਦਿੱਲੀ – ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪਿਛਲੇ ਹਫ਼ਤੇ ਲਗਾਤਾਰ ਤਿੰਨ ਦਿਨ ਪੁੱਛ-ਪੜਤਾਲ ਮਗਰੋਂ ਰਾਬਰਟ ਵਾਡਰਾ ਨੇ ਐਤਵਾਰ ਨੂੰ ਕਿਹਾ ਹੈ ਕਿ ਸਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ। ਵਾਡਰਾ ਨੇ ਫੇਸਬੁੱਕ ’ਤੇ ਕਿਹਾ,‘‘ਮੈਂ ਸਾਰੇ ਦੋਸਤਾਂ ਅਤੇ ਸਾਥੀਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜੋ ਮੁਲਕ ਭਰ ’ਚੋਂ ਮੇਰੀ ਹਮਾਇਤ ਲਈ ਇਸ ਘੜੀ ’ਚ ਅੱਗੇ ਆਏ। ਮੈਂ ਵਧੀਆ ਹਾਂ ਅਤੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਦੇ ਕਾਬਿਲ ਹਾਂ। ਸਚਾਈ ਦੀ ਹਮੇਸ਼ਾ ਜਿੱਤ ਹੁੰਦੀ ਹੈ। ਤੁਹਾਡਾ ਸਾਰਿਆਂ ਦਾ ਐਤਵਾਰ ਵਧੀਆ ਗੁਜ਼ਰੇ ਅਤੇ ਅਗਲੇ ਹਫ਼ਤੇ ਸਿਹਤਯਾਬ ਰਹੋ।’’ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਰਿਸ਼ਤੇਦਾਰ ਅਤੇ ਕੁਲ ਹਿੰਦ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੇ ਪਤੀ ਵਾਡਰਾ ਤੋਂ ਈਡੀ ਨੇ ਸ਼ਨਿਚਰਵਾਰ ਨੂੰ ਕਰੀਬ ਅੱਠ ਘੰਟਿਆਂ ਤਕ ਸਵਾਲ ਪੁੱਛੇ ਸਨ। ਉਸ ਤੋਂ 7 ਅਤੇ 8 ਫਰਵਰੀ ਨੂੰ ਵੀ ਪੁੱਛ-ਪੜਤਾਲ ਹੋਈ ਸੀ। ਵੀਰਵਾਰ ਨੂੰ ਵਾਡਰਾ ਤੋਂ ਕਰੀਬ ਸਾਢੇ ਪੰਜ ਘੰਟੇ ਅਤੇ ਅਗਲੇ ਦਿਨ ਕਰੀਬ 9 ਘੰਟਿਆਂ ਤਕ ਈਡੀ ਦੇ ਅਧਿਕਾਰੀਆਂ ਨੇ ਉਸ ਨੂੰ ਸਵਾਲ ਕੀਤੇ ਸਨ। ਵਾਡਰਾ ’ਤੇ ਦੋਸ਼ ਲੱਗੇ ਹਨ ਕਿ ਉਸ ਨੇ ਕਾਲੇ ਧਨ ਨੂੰ ਸਫ਼ੈਦ ਬਣਾਉਣ ਲਈ ਵਿਦੇਸ਼ ’ਚ ਸੰਪਤੀ ਖ਼ਰੀਦੀ।


