- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਟੀਲ ਉਦਯੋਗਾਂ ਵਿੱਚ ਸਿਰਫ ਆਕਸੀਜਨ ਦੀ ਵਰਤੋਂ ਵਾਲੇ ਕੁਝ ਕੰਮਾਂ ਤੇ ਲੱਗੇਗੀ ਰੋਕ : ਸੁੰਦਰ ਸ਼ਾਮ ਅਰੋੜਾ
ਕਿਹਾ, ਸਮੁੱਚਾ ਸਟੀਲ ਉਦਯੋਗ ਬੰਦ ਕਰਨ ਸਬੰਧੀ ਕੋਈ ਨਿਰਦੇਸ਼ ਨਹੀਂ
ਚੰਡੀਗੜ – ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸਪੱਸ਼ਟ ਕੀਤਾ ਹੈ ਕਿ ਸਟੀਲ ਉਦਯੋਗ ਵਿੱਚ ਕੁਝ ਅਜਿਹੀਆਂ ਪ੍ਰਕਿਰਿਆਵਾਂ ਹਨ ਜਿੱਥੇ ਆਕਸੀਜਨ ਦੀ ਵਰਤੋਂ ਕੀਤੀ ਜਾਂਦੀ ਹੈ ਸਿਰਫ ਉਹਨਾਂ ਨੂੰ ਰੋਕਣ ਦੇ ਹੁਕਮ ਦਿੱਤੇ ਗਏ ਹਨ ਅਤੇ ਪੰਜਾਬ ਰਾਜ ਵਿੱਚ ਸਟੀਲ ਉਦਯੋਗ ਦੇ ਕੰਮਕਾਜ ਨੂੰ ਬੰਦ ਕਰਨ ਦਾ ਕੋਈ ਨਿਰਦੇਸ਼ ਨਹੀਂ ਹੈ।ਐਮਰਜੈਂਸੀ ਸਿਹਤ ਸਥਿਤੀ ਦੇ ਮੱਦੇਨਜ਼ਰ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਕੋਵਿਡ ਦੇ ਮਰੀਜਾਂ ਲਈ ਮੈਡੀਕਲ ਗ੍ਰੇਡ ਆਕਸੀਜਨ ਦੀ ਵਧ ਰਹੀ ਮੰਗ ਨੂੰ ਪੂਰਾ ਕਰਨ ਲਈ ਇਹ ਸੰਕਟਕਾਲੀ ਕਦਮ ਚੁੱਕੇ ਗਏ ਹਨ।ਉਨਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਮੁਤਾਬਕ ਸੂਬਾ ਪੱਧਰ ‘ਤੇ ਇਕ ਕੋਵਿਡ-ਆਕਸੀਜਨ ਕੰਟਰੋਲ ਰੂਮ ਸਥਾਪਤ ਕੀਤਾ ਜਾ ਰਿਹਾ ਹੈ ਅਤੇ ਮੈਡੀਕਲ ਆਕਸੀਜਨ ਲਿਆਉਣ-ਲਿਜਾਣ ਵਾਲੇ ਵਾਹਨਾਂ ਦੀ ਆਵਾਜਾਈ ਲਈ ਗ੍ਰੀਨ ਕੋਰੀਡੋਰ ਦੀ ਸਹੂਲਤ ਦਿੱਤੀ ਜਾ ਰਹੀ ਹੈ।


