- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਤਿੰਦਰ ਪਾਲ ਸਿੰਘ ਗਿੱਲ ਪੰਜਾਬ ਜੈਨਕੋ ਦੇ ਚੇਅਰਮੈਨ ਨਿਯੁਕਤ
ਚੰਡੀਗੜ੍ਹ – ਪੰਜਾਬ ਸਰਕਾਰ ਨੇ ਸਤਿੰਦਰ ਪਾਲ ਸਿੰਘ ਗਿੱਲ ਨੂੰ ਪੰਜਾਬ ਜੈਨਕੋ ਲਿਮਟਿਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ।ਨਵੀਂ ਤੇ ਨਵਿਆਉਣ ਊਰਜਾ ਸ੍ਰੋਤ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।ਸ੍ਰੀ ਗਿੱਲ ਦੀ ਨਿਯੁਕਤੀ ਦੀਆਂ ਸੇਵਾ ਸ਼ਰਤਾਂ ਵਿੱਤ ਵਿਭਾਗ ਦੇ ਡਾਇਰੈਕਟੋਰੇਟ ਆਫ ਪੰਜਾਬ ਐਂਟਰਪ੍ਰਾਇਜਜ਼ ਐਂਡ ਡਿਸਇਨਵੈਸਟਮੈਂਟ ਵੱਲੋਂ ਸਮੇਂ ਸਮੇਂ ‘ਤੇ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਅਨੁਸਾਰ ਹੋਣਗੀਆਂ।ਸਤਿੰਦਰ ਪਾਲ ਸਿੰਘ ਗਿੱਲ ਜੋ ਲੁਧਿਆਣਾ ਦੇ ਰਹਿਣ ਵਾਲੇ ਹਨ, ਸਾਬਕਾ ਮੰਤਰੀ ਜਗਦੇਵ ਸਿੰਘ ਤਾਜਪੁਰੀ ਦੇ ਪੁੱਤਰ ਹਨ। ਉਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਵਜੋਂ ਸੇਵਾਵਾਂ ਨਿਭਾਈਆਂ ਹਨ। ਸ੍ਰੀ ਗਿੱਲ ਦੁੱਧ ਉਤਪਾਦਕ ਸਹਿਕਾਰੀ ਸੁਸਾਇਟੀ ਤਾਜਪੁਰ ਦੇ ਪ੍ਰਧਾਨ ਅਤੇ ਰੋਲਰਜ਼ ਫਲੋਰ ਮਿੱਲਜ਼ ਐਸੋਸੀਏਸ਼ਨ ਆਫ ਪੰਜਾਬ ਦੇ ਮੀਤ ਪ੍ਰਧਾਨ ਵੀ ਰਹੇ।


