- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਦੁਸਹਿਰੇ ਦੀ ਵਧਾਈ
ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਦੇਸ਼ ਵਾਸੀਆਂ ਨੂੰ ਦੁਸਹਿਰੇ ਅਤੇ ਦੁਰਗਾ ਪੂਜਾ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਦੋ ਤਿਉਹਾਰ ਬਦੀ ਉਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਹਨ ਅਤੇ ਸਾਨੂੰ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦੇ ਹਨ। ਆਪਣੇ ਵਧਾਈ ਸੰਦੇਸ਼ ਵਿੱਚ ਉਨਾਂ ਕਿਹਾ ਕਿ ਦੇਸ਼ ਭਰ ਵਿੱਚ ਇਹ ਤਿਉਹਾਰ ਸਦੀਆਂ ਤੋਂ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ, ਜੋ ਸਮਾਜ ‘ਚ ਆਪਸੀ ਭਾਈਚਾਰਕ ਤੇ ਫਿਰਕੂ ਸਾਂਝ ਅਤੇ ਸ਼ਾਂਤੀ ਨੂੰ ਉਤਸ਼ਾਹਿਤ ਕਰਨ ਦਾ ਸੰਦੇਸ਼ ਦਿੰਦੇ ਹਨ। ਸਪੀਕਰ ਰਾਣਾ ਕੇਪੀ ਸਿੰਘ ਨੇ ਦੇਸ਼ ਵਾਸੀਆਂ ਨੂੰ ਇਸ ਸ਼ੁਭ ਦਿਹਾੜੇ ਨੂੰ ਜਾਤ, ਧਰਮ, ਰੰਗ ਅਤੇ ਨਸਲ ਤੋਂ ਉਪਰ ਉੱਠ ਕੇ ਆਪਸ ਵਿੱਚ ਰਲ-ਮਿਲ ਕੇ ਮਨਾਉਣ ਦੀ ਅਪੀਲ ਕੀਤੀ ਹੈ।


