- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਵੱਲੋਂ ਮੁਲਾਕਾਤ
ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਅੱਜ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਇੰਡੀਅਨ ਓਵਰਸੀਜ਼ ਕਾਂਗਰਸ ਅਮਰੀਕਾ (ਪੰਜਾਬ ਚੈਪਟਰ) ਦੇ ਪ੍ਰਧਾਨ ਸ੍ਰੀ ਗੁਰਮੀਤ ਸਿੰਘ ਗਿੱਲ ਨੇ ਮੁਲਾਕਾਤ ਕੀਤੀ। ਇਸ ਦੌਰਾਨ ਸ੍ਰੀ ਗਿੱਲ ਨੇ ਸਪੀਕਰ ਨਾਲ ਵਿਦੇਸ਼ੀ ਪੰਜਾਬੀਆਂ ਵੱਲੋਂ ਪੰਜਾਬ ਦੀ ਤਰੱਕੀ ਵਿਚ ਪਾਏ ਜਾ ਰਹੇ ਯੋਗਦਾਨ ਬਾਰੇ ਚਰਚਾ ਕੀਤੀ ਅਤੇ ਕਿਹਾ ਕਿ ਸੂਬੇ ਦੀ ਤਰੱਕੀ ਲਈ ਹਰ ਵਿਦੇਸ਼ੀ ਪੰਜਾਬੀ ਮਨੋਂ ਕਾਮਨਾ ਕਰਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵਿਦੇਸ਼ੀ ਪੰਜਾਬੀਆਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਵਿਸ਼ਵਾਸ ਪ੍ਰਗਟਾਇਆ ਹੈ, ਉਸੇ ਤਰ੍ਹਾਂ 2019 ਦੀਆਂ ਲੋਕ ਸਭਾ ਚੋਣਾਂ ਵਿਚ ਵੀ ਇਹ ਸਿਲਸਿਲਾ ਜਾਰੀ ਰਹੇਗਾ। ਉਨ੍ਹਾਂ ਰਾਣਾ ਕੇ.ਪੀ. ਸਿੰਘ ਨੂੰ ਅਮਰੀਕਾ ਆਉਣ ਦਾ ਸੱਦਾ ਵੀ ਦਿੱਤਾ।ਇਸ ਮੌਕੇ ਰਾਣਾ ਕੇ.ਪੀ. ਸਿੰਘ ਨੇ ਸ੍ਰੀ ਗੁਰਮੀਤ ਸਿੰਘ ਗਿੱਲ ਦਾ ਸਨਮਾਨ ਵੀ ਕੀਤਾ। ਮੁਲਾਕਾਤ ਦੌਰਾਨ ਚੰਦਰ ਮੁਖੀ ਸ਼ਰਮਾ, ਸਕੱਤਰ ਜਨਰਲ ਬਾਸਕਟਬਾਲ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਵਨ ਦੀਵਾਨ ਵੀ ਹਾਜ਼ਰ ਸਨ।


