- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਪੀਕਰ ਰਾਣਾ ਕੇ.ਪੀ ਸਿੰਘ ਵੱਲੋਂ ਸਾਬਕਾ ਪ੍ਰਧਾਨ ਮੰਤਰੀ
ਅਟੱਲ ਬਿਹਾਰੀ ਵਾਜਪਾਈ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਵੱਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤੀ ਜੰਤਾ ਪਾਰਟੀ ਦੇ ਉਘੇ ਨੇਤਾ ਸ੍ਰੀ ਅਟੱਲ ਬਿਹਾਰੀ ਵਾਜਪਾਈ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਹਨਾਂ ਇਸ ਅਕਾਲ ਚਲਾਣੇ ਨੂੰ ਇੱਕ ਸਦੀ ਦਾ ਅੰਤ ਦੱਸਿਆ। ਆਪਣੇ ਸ਼ੋਕ ਸੰਦੇਸ਼ ਵਿੱਚ ਸ੍ਰੀ ਕੇ.ਪੀ ਨੇ ਕਿਹਾ ਕਿ ਸ੍ਰੀ ਵਾਜਪਾਈ ਦੇ ਰੂਪ ਵਿੱਚ ਦੇਸ਼ ਨੇ ਇੱਕ ਮਹਾਨ ਅਤੇ ਦੂਰਅੰਦੇਸ਼ ਨੇਤਾ ਗਵਾ ਲਿਆ ਹੈ। ਉਨਾਂ ਕਿਹਾ ਕਿ ਅਟੱਲ ਜੀ ਇੱਕ ਤਜਰਬੇਕਾਰ ਸਿਆਸਤਦਾਨ ਅਤੇ ਸੱਚੇ ਰਾਜਨੇਤਾ ਸਨ, ਜਿੰਨਾਂ ਨੇ ਦੇਸ਼ ਦੇ ਵਿਕਾਸ ਕਾਰਜਾਂ ਵਿੱਚ ਅਣਥੱਕ ਯੋਗਦਾਨ ਪਾਕੇ ਆਪਣਾ ਸਾਰਾ ਜੀਵਨ ਦੇਸ਼ ਲੇਖੇ ਲਾਇਆ।


