ਸਪੀਕਰ ਵੱਲੋਂ ‘ਗਰੀਨ ਦਿਵਾਲੀ’ ਮਨਾਉਣ ਦੀ ਅਪੀਲ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦੇਸ਼-ਵਿਦੇਸ਼ ਵਿੱਚ ਰਹਿੰਦੇ ਸਮੂਹ ਭਾਰਤੀਆਂ ਖਾਸ ਤੌਰ ‘ਤੇ ਪੰਜਾਬੀ ਭਾਈਚਾਰੇ ਨੂੰ ਦਿਵਾਲੀ ਅਤੇ ਬੰਦੀਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ‘ਗਰੀਨ ਦਿਵਾਲੀ’ ਮਨਾਉਣ ਦੀ ਅਪੀਲ ਕੀਤੀ ਹੈ। ਇੱਥੋਂ ਜਾਰੀ ਆਪਣੇ ਵਧਾਈ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਇਹ ਇਤਿਹਾਸਕ ਮਹੱਤਤਾ ਵਾਲਾ ਦਿਨ ਸਾਨੂੰ ਮਿਲ-ਜੁਲ ਕੇ, ਸ਼ਾਂਤੀ ਅਤੇ ਆਪਸੀ ਸਦਭਾਵਨਾ ਨਾਲ ਮਨਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਵਾਤਾਵਰਣ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਸਾਨੂੰ ਸਭ ਨੂੰ ਸਾਰਥਕ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਲਈ ਪਟਾਖਿਆਂ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਜ਼ਿਆਦਾ ਤੋਂ ਜ਼ਿਆਦਾ ਰੁੱਖ ਲਗਾਉਣ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ। ਇਸ ਮੌਕੇ ਉਨਾਂ ਪੰਜਾਬ ਦੀ ਤਰੱਕੀ ਅਤੇ ਸੂਬਾ ਵਾਸੀਆਂ ਦੀ ਚੰਗੀ ਸਿਹਤ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ ਹੈ।

VIA PUNJAB