- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਪੀਕਰ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ
ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ।ਸਪੀਕਰ ਰਾਣਾ ਕੇ.ਪੀ. ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਝੂਠ ‘ਤੇ ਸੱਚ, ਅਧਰਮ ‘ਤੇ ਧਰਮ ਅਤੇ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।ਉਨ੍ਹਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭ ਨੂੰ ਪ੍ਰਭਾਵਿਤ ਕਰ ਰਹੀ ਹੈ।ਇਸ ਦੇ ਨਾਲ ਹੀ ਰਾਣਾ ਕੇ.ਪੀ. ਸਿੰਘ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ‘ਤੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ਮੌਕੇ ਵਧਾਈ ਦਿੱਤੀ ਹੈ ਕਿਉਂਕਿ ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਵੱਲੋਂ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ।ਸਪੀਕਰ ਨੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਰਦਾਸ ਕੀਤੀ ਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।


