- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਪੀਕਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਗੁਰਪੁਰਬ ਦੀ ਪੂਰਬਲੀ ਸ਼ਾਮ ਆਪਣੇ ਵਧਾਈ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਸੀ ਭਾਈਚਾਰੇ, ਪਿਆਰ, ਸਾਰੇ ਮਨੁੱਖਾਂ ਦੇ ਇਕ ਹੋਣ ਅਤੇ ਸਾਰਿਆਂ ਵਿੱਚ ਪ੍ਰਮਾਤਮਾ ਦਾ ਵਾਸ ਹੋਣ ਦਾ ਸੰਦੇਸ਼ ਦਿੱਤਾ ਸੀ, ਜੋ ਅੱਜ ਵੀ ਸਾਰਥਿਕ ਹੈ। ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ, ‘ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿਖਾਏ ਗਏ ਸ਼ਾਂਤੀ, ਦਿਆਲਤਾ ਅਤੇ ਨਿਸ਼ਕਾਮ ਸੇਵਾ ਦੇ ਰਸਤੇ ਉਤੇ ਚੱਲਣਾ ਚਾਹੀਦਾ ਹੈ ਤਾਂ ਜੋ ਦੇਸ਼ ਤੇ ਸਮਾਜ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।’


