- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵਲੋਂ ਮੁੱਖ ਸਕੱਤਰ ਪੰਜਾਬ ਨਾਲ ਮੁਲਾਕਾਤ
ਚੰਡੀਗੜ – ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮਿਕੀ ਵਲੋਂ ਮੁੱਖ ਸਕੱਤਰ ਪੰਜਾਬ ਸਰਕਾਰ ਸ੍ਰੀਮਤੀ ਵਿਨੀ ਮਹਾਜਨ ਨਾਲ ਮੁਲਾਕਾਤ ਕਰਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਲਈ ਧੰਨਵਾਦ ਕੀਤਾ ਗਿਆ। ਸ੍ਰੀ ਵਾਲਮਿਕੀ ਨੇ ਦੱਸਿਆ ਕਿ ਉਨਾਂ ਨੇ ਮੁੱਖ ਸਕੱਤਰ ਪੰਜਾਬ ਜੀ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਵਰਗ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਲਈ ਧੰਨਵਾਦ ਕੀਤਾ ।ਉਨਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮ , ਵਾਲਮਿਕੀ ਤੀਰਥ ਦੇ ਸੁੰਦਰੀਕਰਨ ਦਾ ਪ੍ਰਾਜੈਕਟ ਸਮੇਤ ਕਈ ਉਪਰਾਲੇ ਕੀਤੇ ਗਏ ਹਨ ਜੋ ਕਿ ਪੰਜਾਬ ਸਰਕਾਰ ਦੀ ਅਨੁਸੂਚਿਤ ਜਾਤੀਆਂ ਪ੍ਰਤੀ ਗੰਭੀਰ ਸੋਚ ਨੂੰ ਪ੍ਰਗਟਾਉਂਦੀ ਹੈ। ਉਨਾਂ ਮੁਲਾਕਾਤ ਉਪਰੰਤ ਮੁੱਖ ਸਕੱਤਰ ਪੰਜਾਬ ਜੀ ਨੂੰ ਵਾਲਮਿਕੀ ਤੀਰਥ ਸਥਾਨ ਦਾ ਚਿੱਤਰ ਵੀ ਭੇਂਟ ਕੀਤਾ।


