- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਬ-ਇੰਸਪੈਕਟਰ ਸਵਾਤੀ ਧੀਮਾਨ ਨੇ ਸੰਭਾਲਿਆ ਸ੍ਰੀ ਅਨੰਦਪੁਰ ਸਾਹਿਬ ਚੌਂਕੀ ਇੰਚਾਰਜ ਦਾ ਅਹੁਦਾ
• ਨਸ਼ਾ ਤਸਕਰਾਂ, ਚੋਰਾਂ, ਲੁੱਟਖੋਹ ਕਰਨ ਵਾਲੇ ਝਪਟਮਾਰਾਂ ਅਤੇ ਹੋਰ ਅਪਰਾਧੀ ਅਨਸਰਾਂ ‘ਤੇ ਸਖਤੀ ਨਾਲ ਪਾਈ ਜਾਵੇਗੀ ਨਕੇਲ
ਸ੍ਰੀ ਅਨੰਦਪੁਰ ਸਾਹਿਬ, 19 ਅਪ੍ਰੈਲ (ਵਾਇਆ ਪੰਜਾਬ ਬਿਊਰੋ)
ਸਬ-ਇੰਸਪੈਕਟਰ ਮੈਡਮ ਸਵਾਤੀ ਧੀਮਾਨ ਨੇ ਅੱਜ ਪੁਲਿਸ ਚੌਂਕੀ ਇੰਚਾਰਜ ਸ੍ਰੀ ਅਨੰਦਪੁਰ ਸਾਹਿਬ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਸਬ-ਇੰਸਪੈਕਟਰ ਗੁਰਮੁਖ ਸਿੰਘ ਦੀ ਥਾਂ ਲਈ ਹੈ, ਜਿਨ੍ਹਾਂ ਦਾ ਤਬਾਦਲਾ ਨੂਰਪੁਰ ਬੇਦੀ ਹੋ ਗਿਆ ਹੈ। ਮੈਡਮ ਸਵਾਤੀ ਧੀਮਾਨ ਐਸ.ਐਸ.ਪੀ. ਦਫਤਰ ਰੂਪਨਗਰ ਤੋਂ ਬਦਲ ਕੇ ਆਏ ਹਨ। ਇਸ ਤੋਂ ਇਲਾਵਾ ਉਹ ਵਧੀਕ ਐਸ.ਐਚ.ਓ. ਥਾਣਾ ਕੀਰਤਪੁਰ ਸਾਹਿਬ, ਪੁਲਿਸ ਥਾਣਾ ਸਿੰਘ ਭਗਵੰਤਪੁਰ, ਸਦਰ ਥਾਣਾ ਰੂਪਨਗਰ ਅਤੇ ਮੋਰਿੰਡਾ ਵਿਚ ਵੀ ਤਾਇਨਾਤ ਰਹਿ ਚੁੱਕੇ ਹਨ।
ਅੱਜ ਉਨ੍ਹਾਂ ਅਹੁਦਾ ਸੰਭਾਲਦਿਆਂ ਆਖਿਆ ਕਿ ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੇਵਾ ਕਰਨ ਦਾ ਸੁਭਾਗ ਹਾਸਲ ਕਰਕੇ ਉਹ ਆਪਣੇ ਆਪ ਨੂੰ ਖੁਸ਼ ਕਿਸਮਤ ਸਮਝਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗਰਗ ਅਤੇ ਹੋਰ ਉੱਚ ਅਧਿਕਾਰੀਆਂ ਨੇ ਜਿਹੜੇ ਵਿਸ਼ਵਾਸ ਦੇ ਨਾਲ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਮਾਜ ਵਿਚ ਸਦਭਾਵਨਾ ਬਣਾਈ ਰੱਖਣਾ ਅਤੇ ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਨੂੰ ਬਹਾਲ ਰੱਖਣਾ ਉਨ੍ਹਾਂ ਦੀ ਤਰਜੀਹ ਹੋਵੇਗੀ। ਉਨ੍ਹਾਂ ਗੈਰ-ਸਮਾਜੀ ਅਨਸਰਾਂ ਨੂੰ ਸਖਤ ਲਹਿਜ਼ੇ ਵਿਚ ਚਿਤਾਵਨੀ ਦਿੰਦਿਆਂ ਆਖਿਆ ਕਿ ਉਹ ਬਾਜ਼ ਆ ਜਾਣ, ਕਿਸੇ ਵੀ ਹਾਲਤ ਵਿਚ ਅਮਨ-ਕਾਨੂੰਨ ਵਿਚ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਚੋਰਾਂ, ਲੁੱਟਖੋਹ ਕਰਨ ਵਾਲੇ ਝਪਟਮਾਰਾਂ ਅਤੇ ਹੋਰ ਅਪਰਾਧੀ ਅਨਸਰਾਂ ‘ਤੇ ਸਖਤੀ ਨਾਲ ਨਕੇਲ ਪਾਈ ਜਾਵੇਗੀ, ਤਾਂ ਜੋ ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ ਨੂੰ ਸੁਰੱਖਿਆ ਅਤੇ ਵਿਸ਼ਵਾਸ ਦਾ ਮਾਹੌਲ ਦਿੱਤਾ ਜਾ ਸਕੇ। ਉਨ੍ਹਾਂ ਸ੍ਰੀ ਅਨੰਦਪੁਰ ਸਾਹਿਬ ਵਿਚ ਅਮਨ-ਅਮਾਨ ਬਹਾਲ ਰੱਖਣ ਤੇ ਕਾਨੂੰਨ ਦੇ ਰਾਜ ਨੂੰ ਕਾਇਮ ਰੱਖਣ ਲਈ ਸ਼ਹਿਰ ਵਾਸੀਆਂ, ਪੱਤਰਕਾਰਾਂ, ਬੁੱਧੀਜੀਵੀਆਂ, ਸਿਆਸੀ ਆਗੂਆਂ ਅਤੇ ਧਾਰਮਿਕ ਨੁਮਾਇੰਦਿਆਂ ਨੂੰ ਪੁਲਿਸ ਨੂੰ ਭਰਵਾਂ ਸਹਿਯੋਗ ਦੇਣ ਦੀ ਵੀ ਆਸ ਕੀਤੀ ਹੈ।


