- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਭ ਨੂੰ ਮੁਫ਼ਤ ਲਗਾਈ ਜਾਵੇ ਕੋਰੋਨਾ ਵੈਕਸੀਨ : ਕੇਜਰੀਵਾਲ
ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੋਰੋਨਾ ਵੈਕਸੀਨ ਸਾਰੇ ਦੇਸ਼ਵਾਸੀਆਂ ਨੂੰ ਮੁਫ਼ਤ ਲਗਾਈ ਜਾਵੇ। ਇਸ ਤੋਂ ਪਹਿਲਾਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਵੀ ਵੀਰਵਾਰ ਨੂੰ ਕੇਂਦਰੀ ਸਿਹਤ ਮੰਤਰੀ ਅਤੇ ਸੂਬੇ ਦੇ ਸਿਹਤ ਮੰਤਰੀਆਂ ਦੀ ਬੈਠਕ ਦੌਰਾਨ ਡਾ. ਹਰਸ਼ਵਰਧਨ ਤੋਂ ਮੰਗ ਕੀਤੀ ਸੀ ਕਿ ਦਿੱਲੀ ਅਤੇ ਦੇਸ਼ ਦੇ ਸਾਰੇ ਸੂਬਿਆਂ ਨੂੰ ਕੋਰੋਨਾ ਵੈਕਸੀਨ ਮੁਫ਼ਤ ਦਿੱਤੀ ਜਾਵੇ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਪਹਿਲੇ ਪੜਾਅ ਵਿੱਚ ਹੈਲਥ ਵਰਕਰ ਅਤੇ ਫਰੰਟ ਲਾਈਨ ਵਰਕਰਾਂ ਨੂੰ ਵੈਕਸੀਨ ਲਗਾਈ ਜਾਵੇਗੀ।ਕੇਜਰੀਵਾਲ ਨੇ ਵੀਰਵਾਰ ਨੂੰ ਹੀ ਬਿ੍ਰਟੇਨ ਤੋਂ ਆ ਰਹੀਆਂ ਫਲਾਈਟਾਂ ਤੇ ਪਾਬੰਦੀ 31 ਜਨਵਰੀ ਤੱਕ ਵਧਾਉਣ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਦਿੱਲੀ ਸਰਕਾਰ ਨੇ ਬਿ੍ਰਟੇਨ ਵਿੱਚ ਨਵੇਂ ਕੋਰੋਨਾ ਵਾਇਰਸ ਸਟਰੇਨ ਦਰਮਿਆਨ ਉੱਥੋਂ ਭਾਰਤ ਆਉਣ ਵਾਲੀ ਫਲਾਈਟ ਫਿਰ ਸ਼ੁਰੂ ਹੋਣ ਤੇ ਅਹਿਮ ਆਦੇਸ਼ ਜਾਰੀ ਕੀਤਾ। ਦਿੱਲੀ ਸਰਕਾਰ ਅਨੁਸਾਰ ਬਿ੍ਰਟੇਨ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦਾ ਦਿੱਲੀ ਏਅਰਪੋਰਟ ਤੇ ਆਰ.ਟੀ.-ਪੀ.ਸੀ.ਆਰ. ਟੈਸਟ ਜ਼ਰੂਰੀ ਰੂਪ ਨਾਲ ਕੀਤਾ ਜਾਵੇਗਾ ਅਤੇ ਇਸ ਦਾ ਖ਼ਰਚ ਵੀ ਉਹੀ ਯਾਤਰੀ ਦੇਣਗੇ।


