- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਮਲਿੰਗੀ ਹੋਣਾ ਅਪਰਾਧ ਨਹੀਂ : ਸੁਪਰੀਮ ਕੋਰਟ
ਨਵੀਂ ਦਿੱਲੀ – ਭਾਰਤ ਵਿੱਚ ਹੁਣ ਸਮਲਿੰਗੀ ਰਿਸ਼ਤੇ ਗ਼ੈਰ-ਕਾਨੂੰਨੀ ਨਹੀਂ ਰਹੇ| ਸੁਪਰੀਮ ਕੋਰਟ ਨੇ ਸੰਵਿਧਾਨ ਦੀ ਧਾਰਾ 377 ਉੱਪਰ ਅੱਜ ਫੈਸਲਾ ਸੁਣਾ ਦਿੱਤਾ ਹੈ ਕਿ ਸਮਲਿੰਗੀ ਰਿਸ਼ਤੇ ਅਪਰਾਧ ਨਹੀਂ ਹਨ| ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਉਂਦਿਆਂ ਕਿਹਾ ਕਿ ਸਮਲਿੰਗੀ ਸਬੰਧਾਂ ਵਿੱਚ ਬੱਝੇ ਹੋਏ ਲੋਕਾਂ ਨੂੰ ਵੀ ਦੇਸ਼ ਦੇ ਆਮ ਨਾਗਰਿਕਾਂ ਵਾਂਗ ਸਾਰੇ ਅਧਿਕਾਰ ਹਾਸਲ ਹਨ ਤੇ ਇੱਕ-ਦੂਜੇ ਦੇ ਅਧਿਕਾਰਾਂ ਦਾ ਸਨਮਾਨ ਕਰਨਾ ਹੀ ਮਨੁੱਖਤਾ ਦੀ ਸਰਵਉਚ ਨਿਸ਼ਾਨੀ ਹੈ| ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਅਤੇ ਜਸਟਿਸ ਆਰ.ਐਫ. ਨਰੀਮਨ, ਜਸਟਿਸ ਏ.ਐਮ. ਖਾਨਵਿਲਕਰ, ਜਸਟਿਸ ਡੀ.ਵਾਈ. ਚੰਦਰਚੂੜ੍ਹ ਤੇ ਜਸਟਿਸ ਇੰਦੂ ਮਲਹੋਤਰਾ ਦੀ ਸ਼ਮੂਲੀਅਤ ਵਾਲੀ ਬੈਂਚ ਨੇ ਕਿਹਾ ਕਿ ਸਮਲਿੰਗੀ ਸਬੰਧਾਂ ਨੂੰ ਜੁਰਮ ਦੀ ਸ਼੍ਰੇਣੀ ਵਿੱਚ ਰੱਖਣਾ ਬੇਤੁਕਾ ਹੈ| ਬੈਂਚ ਨੇ ਕਿਹਾ ਕਿ ਜੇਕਰ ਦੋ ਬਾਲਗ ਬੰਦ ਕਮਰੇ ਵਿੱਚ ਸਹਿਮਤੀ ਨਾਲ ਸਬੰਧ ਬਣਾਉਂਦੇ ਹਨ ਤਾਂ ਉਸ ਨੂੰ ਜੁਰਮ ਨਹੀਂ ਮੰਨਿਆ ਜਾ ਸਕਦਾ| ਹਾਲਾਂਕਿ, ਅਦਾਲਤ ਨੇ ਇਹ ਵੀ ਸਾਫ ਕੀਤਾ ਕਿ ਬੱਚਿਆਂ ਤੇ ਜਾਨਵਰਾਂ ਨਾਲ ਗ਼ੈਰ ਕੁਦਰਤੀ ਸਬੰਧ ਹਾਲੇ ਵੀ ਅਪਰਾਧ ਹੈ| ਜਿਕਰਯੋਗ ਹੈ ਕਿ ਸਾਲ 2009 ਵਿੱਚ ਦਿੱਲੀ ਹਾਈਕੋਰਟ ਨੇ ਦੋ ਬਾਲਗਾਂ ਦਰਮਿਆਨ ਸਹਿਮਤੀ ਨਾਲ ਸਬੰਧਾਂ ਨੂੰ ਜੁਰਮ ਦੇ ਸ਼੍ਰੇਣੀ ਵਿੱਚੋਂ ਬਾਹਰ ਕਰ ਦਿੱਤਾ ਸੀ, ਪਰ ਸਾਲ 2013 ਵਿੱਚ ਸੁਪਰੀਮ ਕੋਰਟ ਨੇ ਦਿੱਲੀ ਉੱਚ ਅਦਾਲਤ ਦੇ ਫੈਸਲੇ ਨੂੰ ਉਲਟਾ ਦਿੱਤਾ ਸੀ ਤੇ ਧਾਰਾ 377 ਤਹਿਤ ਸਮਲਿੰਗੀ ਸਬੰਧਾਂ ਨੂੰ ਮੁੜ ਤੋਂ ਜੁਰਮ ਕਰਾਰ ਦੇ ਦਿੱਤਾ ਸੀ| ਹੁਣ ਸੁਪਰੀਮ ਕੋਰਟ ਨੇ ਆਪਣੇ ਹੀ ਫੈਸਲੇ ਨੂੰ ਬਦਲ ਦਿੱਤਾ ਹੈ| ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਣ ਤੋਂ ਮਨ੍ਹਾ ਕਰਦਿਆਂ ਖ਼ੁਦ ਨੂੰ ਵੱਖ ਕਰ ਲਿਆ ਸੀ|


