- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਰਕਾਰੀਆ ਦੀ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖਤ ਚੇਤਾਵਨੀ
ਗੈਰ ਕਾਨੂੰਨੀ ਮਾਈਨਿੰਗ ਦੇ ਜ਼ਮੀਨ ਮਾਲਕਾਂ ਖਿਲਾਫ ਵੀ ਹੋਵੇਗੀ ਕਾਨੂੰਨੀ ਕਾਰਵਾਈ
ਚੰਡੀਗੜ੍ਹ – ਪੰਜਾਬ ਦੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸੂਬੇ ਵਿਚ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਦੋਸ਼ੀਆਂ ਖਿਲਾਫ ਮੁੱਕਦਮੇ ਦਰਜ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ। ਇੱਥੋਂ ਜਾਰੀ ਇਕ ਬਿਆਨ ਵਿਚ ਸਰਕਾਰੀਆ ਨੇ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਤੋਂ ਉਨ੍ਹਾਂ ਨੂੰ ਗੈਰ ਕਾਨੂੰਨੀ ਮਾਈਨਿੰਗ ਦੀਆਂ ਰਿਪੋਰਟਾਂ ਮਿਲ ਰਹੀਆਂ ਸਨ ਜਿਸ ਸਦਕਾ ਸਰਕਾਰੀ ਖਜ਼ਾਨੇ ਨੂੰ ਚੂਨਾ ਲੱਗ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ ਸਖਤ ਐਕਸ਼ਨ ਲੈਣ ਦੀਆਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ।ਸਰਕਾਰੀਆ ਨੇ ਕਿਹਾ ਕਿ ਜਿਨ੍ਹਾਂ ਮਾਲਕਾਂ ਦੀਆਂ ਜ਼ਮੀਨਾਂ ਤੋਂ ਗੈਰ ਕਾਨੂੰਨੀ ਮਾਈਨਿੰਗ ਹੋ ਰਹੀ ਹੈ ਉਨ੍ਹਾਂ ਵਿਰੁੱਧ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਮੀਨ ਵਿਚੋਂ ਜਿੰਨੇ ਫੁੱਟ ਤੱਕ ਰੇਤ-ਬੱਜ਼ਰੀ ਕੱਢੀ ਗਈ ਹੈ ਉਸ ਹਿਸਾਬ ਨਾਲ ਰਿਕਵਰੀ ਕੀਤੀ ਜਾਵੇਗੀ ਅਤੇ ਮਾਮਲਾ ਵੀ ਦਰਜ ਕੀਤਾ ਜਾਵੇਗਾ। ਖਣਨ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਕੁੱਲ 7 ਖਣਨ ਕਲੱਸਟਰਾਂ ‘ਚੋਂ 6 ਕਲੱਸਟਰਾਂ ਦੀ ਨੀਲਾਮੀ ਹੋ ਚੁੱਕੀ ਹੈ ਅਤੇ ਲੋਕਾਂ ਨੂੰ ਵਾਜਬ ਭਾਅ ਉੱਤੇ ਰੇਤ-ਬੱਜ਼ਰੀ ਮੁਹੱਈਆ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਖੱਡਾਂ ਦੀ ਸਰਕਾਰੀ ਤੌਰ ‘ਤੇ ਨਿਲਾਮੀ ਕੀਤੀ ਗਈ ਹੈ ਸਿਰਫ ਉਨ੍ਹਾਂ ਖੱਡਾਂ ਵਿਚੋਂ ਹੀ ਤੈਅ ਸ਼ਰਤਾਂ ਅਤੇ ਨਿਯਮਾਂ ਅਨੁਸਾਰ ਖਣਨ ਕੀਤਾ ਜਾ ਸਕਦਾ ਹੈ। ਉਸ ਤੋਂ ਇਲਾਵਾ ਜੇਕਰ ਹੋਰ ਕਿਤੇ ਵੀ ਖਣਨ ਹੁੰਦਾ ਹੈ ਤਾਂ ਉਸ ਨੂੰ ਗੈਰ ਕਾਨੂੰਨੀ ਮੰਨਿਆ ਜਾਵੇਗਾ ਅਤੇ ਸਬੰਧਤ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਖਣਨ ਮੰਤਰੀ ਅਨੁਸਾਰ ਪੰਜਾਬ ਵਿਚ ਰੇਤ ਦੀਆਂ ਕੀਮਤਾਂ ਦੇ ਨਿਯੰਤ੍ਰਣ ਲਈ ਹੱਦ ਨਿਰਧਾਰਿਤ ਕੀਤੀ ਹੋਈ ਹੈ ਅਤੇ ਕੋਈ ਵੀ ਠੇਕੇਦਾਰ ਖੱਡ ‘ਤੇ ਪ੍ਰਤੀ 100 ਫੁੱਟ ਦੇ 900 ਰੁਪਏ ਤੋਂ ਜ਼ਿਆਦਾ ਨਹੀਂ ਲੈ ਸਕਦਾ। ਇਸ ਫੈਸਲੇ ਨਾਲ ਆਮ ਲੋਕਾਂ ਦੀ ਲੁੱਟ-ਖਸੁੱਟ ਨਹੀਂ ਹੋਵੇਗੀ ਅਤੇ ਠੇਕੇਦਾਰ ਵੀ ਤੈਅਸ਼ੁਦਾ ਕੀਮਤ ‘ਤੇ ਰੇਤ-ਬੱਜ਼ਰੀ ਵੇਚੇਗਾ। ਉਨ੍ਹਾਂ ਤਾੜਨਾ ਕੀਤੀ ਕਿ ਗੈਰ ਕਾਨੂੰਨੀ ਮਾਈਨਿੰਗ ਵਾਲੇ ਆਪਣਾ ਕੰਮ ਬੰਦ ਕਰਨ ਅਤੇ ਸਿਰਫ ਨਿਲਾਮ ਕੀਤੀਆਂ ਖੱਡਾਂ ਤੋਂ ਹੀ ਖਣਨ ਕਰਨ ਦੀ ਪ੍ਰਵਾਨਗੀ ਹੈ। ਜ਼ਿਕਰਯੋਗ ਹੈ ਕਿ 6 ਕਲੱਸਟਰਾਂ ਦੀ ਈ-ਨੀਲਾਮੀ ਤੋਂ ਪੰਜਾਬ ਸਰਕਾਰ ਨੂੰ ਰਿਕਾਰਡ 274.75 ਕਰੋੜ ਰੁਪਏ ਦੀ ਆਮਦਨ ਹੋਈ ਹੈ ਅਤੇ ਹਾਲੇ ਮੋਹਾਲੀ ਕਲੱਸਟਰ ਦੀ ਨਿਲਾਮੀ ਹੋਣੀ ਬਾਕੀ ਹੈ।ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖਣਨ ਤੋਂ 300 ਕਰੋੜ ਰੁਪਏ ਦੀ ਕਮਾਈ ਦਾ ਟੀਚਾ ਮਿਥਿਆ ਹੈ ਅਤੇ ਇਸਨੂੰ ਪੂਰਾ ਕਰ ਲਏ ਜਾਣ ਦੀ ਪੂਰੀ ਉਮੀਦ ਹੈ।


