- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਰਕਾਰੀਆ ਨੇ ਜਲ ਸਰੋਤ ਵਿਭਾਗ ਦੇ ਮੁੱਖ ਦਫਤਰ ਵਿਖੇ ਪੌਦੇ ਲਗਾਏ
ਜ਼ਮੀਨੀ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਨਵਾਂ ਪ੍ਰੋਜੈਕਟ ਵਿਚਾਰ ਅਧੀਨ
ਚੰਡੀਗੜ – ਤੰਦਰੁਸਤ ਪੰਜਾਬ ਮਿਸ਼ਨ ਤਹਿਤ ਮਾਲ ਅਤੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਜਲ ਸਰੋਤ ਵਿਭਾਗ ਦੇ ਸੈਕਟਰ 18 ਸਥਿਤ ਮੁੱਖ ਦਫਤਰ ਵਿਚ ਪੌਦੇ ਲਗਾਏ। ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜਲ ਸਰੋਤ ਵਿਭਾਗ ਵੱਲੋਂ ਹੁਣ ਤੱਕ ਤਕਰੀਬਨ 15000 ਪੌਦੇ ਵੱਖ-ਵੱਖ ਥਾਂਵਾਂ ‘ਤੇ ਲਗਾਏ ਜਾ ਚੁੱਕੇ ਹਨ। ਜਲ ਸਰੋਤ ਵਿਭਾਗ ਦੇ ਡਰੇਨੇਜ਼ ਵਿੰਗ ਵੱਲੋਂ ਦਰਿਆਵਾਂ ਨਾਲ ਲੱਗਦੀ ਜ਼ਮੀਨ ‘ਤੇ ਪੌਦੇ ਲਗਾਉਣ ਦਾ ਇਕ ਨਵਾਂ ਪ੍ਰੋਜੈਕਟ ਵੀ ਤਿਆਰ ਕੀਤਾ ਗਿਆ ਹੈ ਜਿਸ ਰਾਹੀਂ ਜ਼ਿਆਦਾ ਤੋਂ ਜ਼ਿਆਦਾ ਰੁੱਖ ਲਗਾ ਕੇ ਜ਼ਮੀਨੀ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਿਆ ਜਾਵੇਗਾ। ਬੁਲਾਰੇ ਅਨੁਸਾਰ ਇਸ ਪ੍ਰੋਜੈਕਟ ਨੂੰ ਮੰਜ਼ੂਰੀ ਮਿਲ ਜਾਣ ਤੋਂ ਬਾਅਦ ਹੋਰ ਜ਼ਿਆਦਾ ਪੌਦੇ ਵਿਭਾਗ ਵੱਲੋਂ ਲਗਾਏ ਜਾਣਗੇ। ਉਨਾਂ ਦੱਸਿਆ ਕਿ ਤੰਦਰੁਸਤ ਪੰਜਾਬ ਮਿਸ਼ਨ ਵਿਭਾਗ ਵੱਲੋਂ ਕਾਮਯਾਬੀ ਨਾਲ ਚਲਾਇਆ ਜਾ ਰਿਹਾ ਹੈ ਅਤੇ ਨਹਿਰੀ ਕਲੌਨੀਆਂ, ਰੈਸਟ ਹਾਊਸਾਂ ਸਮੇਤ ਹੋਰ ਥਾਂਵਾਂ ‘ਤੇ ਨਵੇਂ ਪੌਦੇ ਲਗਾਏ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਇੰਜੀਨੀਅਰ ਨਹਿਰਾਂ ਜਗਮੋਹਨ ਸਿੰਘ ਮਾਨ, ਮੁੱਖ ਇੰਜੀਨੀਅਰ ਡਰੇਨੇਜ਼ ਵਿਨੋਦ ਚੌਧਰੀ, ਨਿਗਰਾਨ ਇੰਜੀਨੀਅਰ ਅਸ਼ੀਸ਼ ਕੁਮਾਰ ਮਿੱਢਾ, ਬਰਿੰਦਰਪਾਲ ਸਿੰਘ, ਹਰਲਾਭ ਸਿੰਘ ਚਾਹਲ, ਕਾਰਜਕਾਰੀ ਇੰਜੀਨੀਅਰ ਜਸਇੰਦਰ ਸਿੰਘ ਭੰਡਾਰੀ, ਵਿਭਾਗ ਦੇ ਕਲੈਰੀਕਲ ਐਸ਼ੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ, ਜਨਰਲ ਸਕੱਤਰ ਨਵਰਾਜ ਸਿੰਘ ਅਤੇ ਹੋਰ ਅਧਿਕਾਰੀ/ਕਰਮਚਾਰੀ ਮੌਜੂਦ ਸਨ।


