ਸਰਕਾਰ ਅਜੇ ਵੀ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ: ਤੋਮਰ

ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਲਈ ਅਜੇ ਵੀ ਤਿਆਰ ਹੈ। ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਤੋਮਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਵਿੱਚ ਕਿਹਾ ਸੀ ਕਿ ਸਰਕਾਰ ਇਨ੍ਹਾਂ ਤਿੰਨ ਕਾਨੂੰਨਾਂ ਬਾਰੇ ਨੁਕਤਾ-ਦਰ-ਨੁਕਤਾ ਵਿਚਾਰ ਚਰਚਾ ਲਈ ਤਿਆਰ ਹੈ। ਤੋਮਰ ਨੇ ਕਿਹਾ, ‘‘ਅਸੀਂ ਲਗਾਤਾਰ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਸੰਪਰਕ ਵਿੱਚ ਹਾਂ। ਭਾਰਤ ਸਰਕਾਰ ਨੁਕਤਾ-ਦਰ-ਨੁਕਤ ਕਾਨੂੰਨਾਂ ’ਤੇ ਚਰਚਾ ਲਈ ਤਿਆਰ ਹੈ।’

VIA PUNJAB