- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਰਕਾਰ ਅਤੇ ਸੁਰਖਿਆ ਬਲਾਂ ਦੇ ਨਾਲ ਖੜ੍ਹਾ ਹੈ ਪੂਰਾ ਦੇਸ਼ : ਰਾਹੁਲ ਗਾਂਧੀ
ਨਵੀਂ ਦਿਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਜੰਮੂ -ਕਸ਼ਮੀਰ ’ਚ ਹੋਏ ਅਤਵਾਦੀ ਹਮਲੇ ਨੂੰ ਦੇਸ਼ ਨੂੰ ਤੋੜਨ ਵਾਲਾ ਕਰਾਰ ਦਿੰਦੇ ਹੋਏ ਕਿਹਾ ਕਿ ਅਸੀਂ ਇਸ ਹਮਲੇ ਨਾਲ ਵੰਡਣ ਵਾਲੇ ਨਹੀਂ ਹਾਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਸਰਕਾਰ ਅਤੇ ਸੁਰਖਿਆ ਬਲਾਂ ਦੇ ਨਾਲ ਖੜ੍ਹਾ ਹੈ। ਇਸ ਮੌਕੇ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਾਂਗਰਸ ਦੇ ਮੁਖ ਦਫ਼ਤਰ ’ਚ ਆਯੋਜਿਤ ਸੰਯੁਕਤ ਕਾਫੰਰਸ ’ਚ ਕਿਹਾ ਕਿ ਇਸ ਹਮਲੇ ਨਾਲ ਅਤਵਾਦੀਆਂ ਦਾ ਕੋਈ ਸੁਪਨਾ ਸਾਕਾਰ ਹੋਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ’ਚ ਜਵਾਨਾਂ ਦੇ ਸ਼ਹੀਦ ਹੋਣ ਨਾਲ ਸਾਰੇ ਦੇਸ਼ ’ਚ ਸੋਗ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਅਤਵਾਦੀਆਂ ਨੇ ਸਾਡੇ ਦੇਸ਼ ਦੇ ਸੁਰਖਿਆ ਬਲਾਂ ਨੂੰ ਨਿਸ਼ਾਨਾ ਬਣਾਇਆ ਹੈ। ਜਿਸ ਨੇ ਵੀ ਇਹ ਚੋਟ ਪਹੁੰਚਾਈ ਹੈ ਉਸ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਦੇਸ਼ ਅਜਿਹੇ ਹਮਲੇ ਨੂੰ ਕਦੇ ਭੁਲਾ ਨਹੀਂ ਸਕਦਾ।


