- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਰਕਾਰ ਨੇ ਰਾਫ਼ਾਲ ਮਾਮਲੇ ’ਚ ਦੇਸ਼ ਨੂੰ ‘ਕੁਰਾਹੇ’ ਪਾਇਆ: ਚਿਦੰਬਰਮ
ਨਵੀਂ ਦਿੱਲੀ – ਸੀਨੀਅਰ ਕਾਂਗਰਸ ਆਗੂ ਪੀ. ਚਿਦੰਬਰਮ ਨੇ ਰਾਫ਼ਾਲ ਕਰਾਰ ਮਾਮਲੇ ’ਚ ਅੱਜ ਐਨਡੀਏ ਸਰਕਾਰ ’ਤੇ ਸੱਜਰਾ ਹੱਲਾ ਬੋਲਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਲੜਾਕੂ ਜਹਾਜ਼ਾਂ ਦੀ ਗਿਣਤੀ ਘਟਾ ਕੇ ਦੇਸ਼ ਨੂੰ ‘ਕੁਰਾਹੇ’ ਪਾਉਣ ਦੇ ਨਾਲ ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦਾਸੋ ਐਵੀਏਸ਼ਨ ਨੂੰ ਹਰੇਕ ਲੜਾਕੂ ਜਹਾਜ਼ ਲਈ ਵੱਧ ਅਦਾਇਗੀ ਕੀਤੀ। ਸਾਬਕਾ ਵਿੱਤ ਮੰਤਰੀ ਨੇ ਸਾਫ਼ ਕਰ ਦਿੱਤਾ ਕਿ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਹੀ ਇਸ ਖਰੀਦ ਕਰਾਰ ਦੀ ਜਾਂਚ ਕਰ ਸਕਦੀ ਹੈ। ਉਧਰ ਕਾਂਗਰਸੀ ਆਗੂ ਪ੍ਰਿਥਵੀਰਾਜ ਚਵਾਨ ਨੇ ਵੀ ਰਾਫ਼ਾਲ ਲੜਾਕੂ ਜਹਾਜ਼ਾਂ ਦੀ ਗਿਣਤੀ 126 ਤੋਂ ਘਟਾ ਕੇ 36 ਕੀਤੇ ਜਾਣ ਦੀ ਲੋੜ ’ਤੇ ਉਜਰ ਜਤਾਇਆ। ਸ੍ਰੀ ਚਿਦੰਬਰਮ ਨੇ ਕਿਹਾ ਕਿ ਸਰਕਾਰ ਨੇ ਭਾਰਤੀ ਹਵਾਈ ਸੈਨਾ ਨੂੰ ਲੋੜੀਂਦੇ 90 ਹੋਰ ਲੜਾਕੂ ਜਹਾਜ਼ ਖਰੀਦਣ ਦੀ ਥਾਂ ਫਰਾਂਸ ਦੀ ਫਰਮ ਦਾਸੋ ਨੂੰ 13 ਭਾਰਤੀ ਸਪੈਸੀਫਿਕੇਸ਼ਨਾਂ ਦੇ ਵਾਧੇ ਵਾਲੇ ਮੀਡੀਅਮ ਮਲਟੀ-ਰੋਲ ਲੜਾਕੂ ਜਹਾਜ਼ਾਂ (ਐਮਐਮਆਰਸੀਏ)186 ਕਰੋੜ ਰੁਪਏ ਦੀ ਵਧ ਅਦਾਇਗੀ ਕੀਤੀ। ਸਾਬਕਾ ਵਿੱਤ ਮੰਤਰੀ ਨੇ ਜੇਪੀਸੀ ਤੋਂ ਜਾਂਚ ਦੀ ਆਪਣੀ ਪਾਰਟੀ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਫੈਸਲੇ ਦੀ ਜਾਂਚ ਲਈ ਅਦਾਲਤ ਨਹੀਂ ਬਲਕਿ ਸੰਸਦੀ ਕਮੇਟੀ ਬਿਲਕੁਲ ਢੁੱਕਵੀਂ ਹੈ।


