- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਰਕਾਰ ਨੇ ਵਖਵਾਦੀ ਆਗੂਆਂ ਦੀ ਸੁਰਖਿਆ ਵਾਪਸ ਲਈ
ਨਵੀਂ ਦਿਲੀ – ਸਰਕਾਰ ਨੇ ਜੰਮੂ ਕਸ਼ਮੀਰ ’ਚ ਵਖਵਾਦੀ ਆਗੂਆਂ ਖ਼ਿਲਾਫ਼ ਸਖ਼ਤ ਕਦਮ ਚੁਕਦੇ ਹੋਏ ਉਨ੍ਹਾਂ ਦੀ ਸਾਰੀ ਸੁਰਖਿਆ ਅਤੇ ਸਹੂਲਤਾਵਾਂ ਵਾਪਸ ਲੈਣ ਦਾ ਵਡਾ ਫੈਸਲਾ ਕੀਤਾ ਹੈ। ਜੰਮੂ ਕਸ਼ਮੀਰ ਸਰਕਾਰ ਦੇ ਉਚ ਅਧਿਕਾਰੀਆਂ ਨੇ ਦਸਿਆ ਕਿ ਵਖਵਾਦੀ ਆਗੂਆਂ ਮੀਰਵਾਈਜ਼ ਫਾਰੂਕ, ਅਬਦੁਲ ਗਨੀ ਭਟ, ਬਿਲਾਲ ਲੋਨ, ਹਾਸ਼ਿਮ, ਕੁਰੈਸ਼ੀ ਅਤੇ ਸ਼ਬੀਰ ਸ਼ਾਹ ਨੂੰ ਉਪਲਬਧ ਸੁਰਖਿਆ ਅਤੇ ਵਾਹਨਾਂ ਦੀ ਸਹੂਲਤ ਵਾਪਸ ਲੈ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਵਖਵਾਦੀ ਆਗੂਆਂ ਨੂੰ ਕਿਸੇ ਵੀ ਕਾਰਨ ਸਰਕਾਰ ਨੇ ਸਹੂਲਤ ਉਪਲਬਧ ਕਰਵਾਈ ਹੈ, ਉਸ ਨੂੰ ਵਾਪਸ ਲੈ ਲਿਆ ਜਾਵੇਗਾ।


