- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਰਹੱਦ ’ਤੇ ਸ਼ਾਂਤੀ ਲਈ ਯਤਨ ਕਰ ਰਹੇ ਨੇ ਭਾਰਤ ਤੇ ਚੀਨ: ਰਾਜਨਾਥ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਲੋਕ ਸਭਾ ’ਚ ਦਾਅਵਾ ਕੀਤਾ ਕਿ ਭਾਰਤ ਅਤੇ ਚੀਨ ਸਰਹੱਦ ’ਤੇ ਸ਼ਾਂਤੀ ਲਈ ਦੁਵੱਲੇ ਸਮਝੌਤਿਆਂ ਦਾ ਸਨਮਾਨ ਕਰ ਰਹੇ ਹਨ। ਵਿਰੋਧੀ ਧਿਰ ਵੱਲੋਂ ਭਾਰਤੀ ਇਲਾਕੇ ’ਚ ਚੀਨੀ ਫ਼ੌਜਾਂ ਦੇ ਦਾਖ਼ਲ ਹੋਣ ਦੀਆਂ ਘਟਨਾਵਾਂ ’ਤੇ ਜਤਾਏ ਗਏ ਖ਼ਦਸ਼ਿਆਂ ਦੇ ਜਵਾਬ ’ਚ ਸ੍ਰੀ ਰਾਜਨਾਥ ਸਿੰਘ ਨੇ ਇਹ ਸਫ਼ਾਈ ਦਿੱਤੀ। ਉਨ੍ਹਾਂ ਕਿਹਾ ਕਿ ਘੁਸਪੈਠ ਅਤੇ ਕਬਜ਼ੇ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਲਈ ਦੋਵੇਂ ਮੁਲਕਾਂ ਨੇ ਢਾਂਚਾ ਬਣਾਇਆ ਹੋਇਆ ਹੈ।ਹਿੰਦ-ਚੀਨ ਸਰਹੱਦ ’ਤੇ ਪੈਦਾ ਹੋਏ ਹਾਲਾਤ ਬਾਰੇ ਬਿਆਨ ਦਿੰਦਿਆਂ ਉਨ੍ਹਾਂ ਕਿਹਾ ਕਿ ਡੋਕਲਾਮ ’ਚ ਭਾਰਤ ਅਤੇ ਚੀਨ ਦੀਆਂ ਫ਼ੌਜਾਂ ਨੇ ਮੁਕੰਮਲ ਤੌਰ ’ਤੇ ਜ਼ਾਬਤਾ ਰੱਖਿਆ ਹੋਇਆ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਵੂਹਾਨ ’ਚ ਗ਼ੈਰਰਸਮੀ ਸਿਖਰ ਵਾਰਤਾ ਦੌਰਾਨ ਫ਼ੈਸਲਾ ਹੋਇਆ ਸੀ ਕਿ ਸਰਹੱਦ ’ਤੇ ਸ਼ਾਂਤੀ ਅਤੇ ਸਦਭਾਵਨਾ ਕਾਇਮ ਰੱਖੀ ਜਾਵੇਗੀ।ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਲੱਦਾਖ ਦੇ ਡੈਮਚੋਕ ’ਚ ਚੀਨੀ ਫ਼ੌਜਾਂ ਦੇ ਦਾਖ਼ਲੇ ਦਾ ਮੁੱਦਾ ਉਠਾਇਆ ਸੀ। ਉਨ੍ਹਾਂ ਕਿਹਾ ਕਿ ਚੀਨ ਅਕਸਰ ਭਾਰਤ ’ਚ ਘੁਸਪੈਠ ਕਰਦਾ ਆ ਰਿਹਾ ਹੈ ਅਤੇ ਫਿਰ ਉਹ ਹਮਲਾਵਰ ਕੂਟਨੀਤੀ ਦਾ ਸਹਾਰਾ ਲੈਂਦਾ ਹੈ। ਰੱਖਿਆ ਮੰਤਰੀ ਨੇ ਕਾਂਗਰਸ ਆਗੂ ਵੱਲੋਂ ਸਦਨ ’ਚ ਮੁੱਦਾ ਉਠਾਉਣ ’ਤੇ ਹੈਰਾਨੀ ਜਤਾਈ ਅਤੇ ਕਿਹਾ ਕਿ ਕੇਂਦਰ ਸਰਕਾਰ ਭਾਰਤੀ ਸਰਹੱਦ ’ਤੇ ਹਾਲਾਤ ਤੋਂ ਜਾਣੂ ਹੈ ਅਤੇ ਸਮੇਂ ਸਮੇਂ ’ਤੇ ਇਸ ਦੀ ਨਜ਼ਰਸਾਨੀ ਕੀਤੀ ਜਾਂਦੀ ਹੈ।


