- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਰਹੱਦ ਪਾਰ ਤੋਂ ਸੁੱਟੀ ਹੈਰੋਇਨ-17 ਪੈਕਟ ਬਰਾਮਦ
ਤਰਨ ਤਾਰਨ – ਬੀ.ਐਸ.ਐਫ. ਦੀ 87ਵੀਂ ਬਟਾਲੀਅਨ ਨੇ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਅਮਰਕੋਟ ਦੀ ਕਰਮਾ ਪੋਸਟ ਨੇੜੇ ਸਰਚ ਆਪ੍ਰੇਸ਼ਨ ਦੌਰਾਨ 17 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਕੌਮਾਂਤਰੀ ਬਾਜ਼ਾਰ ਵਿਚ ਇਸ ਨਸ਼ੇ ਦੀ ਕੀਮਤ 85 ਕਰੋੜ ਦਸੀ ਜਾ ਰਹੀ ਹੈ। ਹੈਰੋਇਨ ਦੇ ਨਾਲ ਬੀ.ਐਸ.ਐਫ. ਜਵਾਨਾਂ ਨੂੰ 2 ਪਿਸਤੌਲ ਵੀ ਮਿਲੇ ਹਨ। ਬੀ.ਐਸ.ਐਫ. ਦੇ ਕਮਾਂਡੈਂਟ ਰਾਜੇਸ਼ ਰਾਜਧਾਨ ਨੇ ਦਸਿਆ ਕਿ ਅਜ ਸਵੇਰੇ ਭਾਰਤੀ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹਦ ਦੇ ਨੇੜੇ ਹਲਚਲ ਵੇਖੀ, ਜਿਸ ਦੇ ਬਾਅਦ ਉਨ੍ਹਾਂ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਉਨ੍ਹਾਂ ਨੂੰ ਪਾਕਿਸਤਾਨ ਵਲੋਂ ਭਾਰਤ ਵਾਲੇ ਪਾਸ ਸੁਟੀ ਇਹ ਖੇਪ ਬਰਾਮਦ ਹੋਈ।


