- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਲਾਨਾ ਬਰਸੀ ਮੋਕੇ ਦੇਸ਼ਾਂ-ਵਿਦੇਸ਼ਾਂ ਵਿੱਚੋਂ ਵੱਡੀ ਗਿਣਤੀ ਵਿੱਚ ਪਹੁੰਚਣ ਲੱਗੀਆਂ ਸੰਗਤਾਂ : ਸੰਤ ਬਾਬਾ ਸੁੱਖਾ ਸਿੰਘ
ਚੋਹਲਾ ਸਾਹਿਬ – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਬਾਬਾ ਤਾਰਾ ਸਿੰਘ ਜੀ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਬਹੁਤ ਹੀ ਸ਼ਰਧਾ ਅਤੇ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਸੁੱਖਾ ਸਿੰਘ ਜੀ ਮੁੱਖੀ ਸੰਪਰਦਾਇ ਕਾਰ ਸੇਵਾ ਸਰਹਾਲੀ ਕਲ੍ਹਾਂ ਅਤੇ ਸੰਤ ਬਾਬਾ ਹਾਕਮ ਸਿੰਘ ਜੀ ਉੱਪ ਮੁੱਖੀ ਨੇ ਸਾਂਝੇ ਰੂਪ ਵਿੱਚ ਦੱਸਿਆ ਕਿ ਇਹ ਸਲਾਨਾ ਬਰਸੀ ਸੰਤ ਬਾਬਾ ਤਾਰਾ ਸਿੰਘ ਜੀ ਅਤੇ ਸੰਤ ਬਾਬਾ ਚਰਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਗੁਰਪੁਰੀ ਸਾਹਿਬ ਸੁਹਾਵਾ, ਸਰਹਾਲੀ ਸਾਹਿਬ ਜਿਲ੍ਹਾ ਤਰਨ ਤਾਰਨ ਵਿਖੇ ਮਨਾਈ ਜਾ ਰਹੀ ਹੈ। ਸੰਤ ਬਾਬਾ ਸੁੱਖਾ ਸਿੰਘ ਨੇ ਦੱਸਿਆ ਕਿ ਬਰਸੀ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ।ਸੰਗਤਾਂ ਦੇਸ਼ਾਂ ਅਤੇ ਵਿਦੇਸ਼ਾਂ ਤੋਂ ਭਾਰੀ ਗਿਣਤੀ ਵਿੱਚ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ ਜਿੰਨਾਂ ਦੇ ਰਹਿਣ ਦੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ।ਉਨਾਂ ਦੱਸਿਆ ਕਿ 30 ਦਸੰਬਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਜਾਣਗੇ , 31 ਦਸੰਬਰ ਨੂੰ ਰੈਣ ਸਬਾਈ ਕੀਰਤਨ ਹੋਣਗੇ ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀ ਜਥੇ ਰਸ ਭਿੰਨਾ ਕੀਤਰਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। 1 ਜਨਵਰੀ ਨੂੰ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ 2 ਜਨਵਰੀ ਨੂੰ ਸੈਕੜੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕੀਤੇ ਜਾਣਗੇ।ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਬਰਸੀ ਸਮਾਗਮ ਤੇ ਪਹੁੰਚਕੇ ਗੁਰੂ ਜੱਸ ਸੁਣਕੇ ਆਪਣਾ ਜੀਵਨ ਸਫਲ ਕਰੋ।


