- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਵਪਨਾ ਬਰਮਨ ਨੇ ਹੈਪਟਾਥਲਾਨ ਵਿਚ ਚਾਂਦੀ ਦਾ ਤਗ਼ਮਾ ਜਿੱਤਿਆ
ਏਸ਼ਿਆਈ ਖੇਡਾਂ ਦੀ ਸੋਨ ਤਗ਼ਮਾ ਜੇਤੂ ਅਤੇ ਮੌਜੂਦਾ ਚੈਂਪੀਅਨ ਸਵਪਨਾ ਬਰਮਨ ਨੇ ਏਸ਼ਿਆਈ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਮੰਗਲਵਾਰ ਨੂੰ ਚਾਂਦੀ ਦਾ ਤਗ਼ਮਾ ਜਿੱਤਿਆ ਹੈ। ਇਸ ਤੋਂ ਇਲਾਵਾ ਪੁਰਸ਼ਾਂ ਦੇ 1500 ਮੀਟਰ ਦੌੜ ਮੁਕਾਬਲੇ ਦੇ ਵਿੱਚ ਤਗ਼ਮੇ ਦੇ ਮਜ਼ਬੂਤ ਦਾਅਵੇਦਾਰ ਜਿਨਸਨ ਜਾਨਸਨ ਨੇ ਫਾਈਨਲ ਤੋਂ ਕੁੱਝ ਸਮਾਂ ਪਹਿਲਾਂ ਸੱਟ ਲੱਗਣ ਕਾਰਨ ਆਪਣਾ ਨਾਂਅ ਵਾਪਿਸ ਲੈ ਲਿਆ ਹੈ। 22 ਸਾਲ ਦੀ ਸਵਪਨਾ ਨੇ ਸੱਤ ਮੁਕਾਬਲਿਆਂ ਵਿੱਚ ਕੁੱਲ 5993 ਅੰਕ ਹਾਸਲ ਕੀਤੇ ਹਨ। ਉਹ ਉਜ਼ਬੇਕਿਸਤਾਨ ਦੀ ਐਕਟੇਰੀਨਾ ਵੋਰਨੀਨਾ (6198) ਤੋਂ ਬਾਅਦ ਦੂਜੇ ਸਥਾਨ ਉੱਤੇ ਰਹੀ। ਇੱਕ ਹੋਰ ਭਾਰਤੀ ਖਿਡਾਰਨ ਪੁਰਣਿਮਾ ਹੇਂਬਰਾਮ 5528 ਅੰਕ ਲੈ ਕੇ ਪੰਜਵੇਂ ਸਥਾਨ ਉੱਤੇ ਰਹੀ। ਸਵਪਨਾ ਨੇ ਪਿਛਲੇ ਸਾਲ5942 ਅੰਕ ਬਣਾ ਕੇ ਸੋਨ ਤਗ਼ਮਾ ਜਿੱਤਿਆ ਸੀ


