- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਵਿਟਜਲੈਂਡ ਸਰਕਾਰ ਨੇ ਨੀਰਵ ਮੋਦੀ ਦੇ ਖਾਤਿਆਂ ‘ਤੇ ਲਗਾਈ ਰੋਕ
ਨਵੀਂ ਦਿੱਲੀ – ਪੰਜਾਬ ਨੈਸ਼ਨਲ ਬੈਂਕ ਦੇ ਨਾਲ ਹਜ਼ਾਰਾਂ ਕਰੋੜ ਰੁਪਏ ਦਾ ਲੋਨ ਘੁਟਾਲਾ ਕਰਨ ਦੇ ਦੋਸ਼ੀ ਤੇ ਮਨੀ ਲਾਂਡਰਿੰਗ ਕੇਸ ਦੇ ਭਗੌੜੇ ਸਾਬਿਤ ਕੀਤੇ ਜਾ ਚੁੱਕੇ ਹੀਰਾ ਵਪਾਰੀ ਨੀਰਵ ਮੋਦੀ ‘ਤੇ ਸਵਿਟਜ਼ਰਲੈਂਡ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਥਾਨਕ ਸਰਕਾਰ ਨੇ ਨੀਰਵ ਮੋਦੀ ਦੇ ਚਾਰ ਬੈਂਕ ਖਾਤਿਆਂ ‘ਤੇ ਰੋਕ ਲਗਾ ਦਿੱਤੀ ਹੈ। ਜਿਸ ਨਾਲ ਨੀਰਵ ਮੋਦੀ ਤੇ ਉਸ ਨਾਲ ਜੁੜੇ ਲੋਕ ਉਸ ਖਾਤੇ ‘ਚ ਜਮਾਂ ਪੈਸਿਆਂ ਦਾ ਇਸਤੇਮਾਲ ਨਹੀਂ ਕਰ ਸਕਣਗੇ। ਸਵਿਟਜ਼ਰਲੈਂਡ ਦੀ ਇਸ ਕਾਰਵਾਈ ਤੋਂ ਬਾਅਦ ਨੀਰਵ ਮੋਦੀ ਨੂੰ ਕੁੱਲ 6 ਮਿਲੀਅਨ ਡਾਲਰ ਦੀ ਸੰਪਤੀ ਤੋਂ ਹੱਥ ਧੋਣੇ ਪਏ ਹਨ। ਇਸ ਤਰ੍ਹਾਂ ਭਗੌੜੇ ਨੀਰਵ ਮੋਦੀ ‘ਤੇ ਸ਼ਿਕੰਜਾ ਕੱਸਦਾ ਹੋਇਆ ਨਜ਼ਰ ਆ ਰਿਹਾ ਹੈ।


