- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਮਾਰਕਫੈਡ ਦੀ ਨਵੀਂ ਵੈਬਸਾਈਟ ਲਾਂਚ
ਚੰਡੀਗੜ੍ਹ – ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮਾਰਕਫੈਡ ਦੀ ਨਵੀਂ ਵੈਬਸਾਈਟ ਲਾਂਚ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜ਼ਮ ਅਤੇ ਮਾਰਕਫੈਡ ਦੇ ਸੀਨੀਅਰ ਮੈਨੇਜਰ (ਈ.ਆਰ.ਪੀ.) ਸ. ਜਸਵਿੰਦਰ ਵੀ ਹਾਜ਼ਰ ਸਨ।ਇਸ ਮੌਕੇ ਸੰਬੋਧਨ ਕਰਦਿਆਂ ਸ. ਰੰਧਾਵਾ ਨੇ ਮਾਰਕਫੈਡ ਵੱਲੋਂ ਨਵੀਂ ਵੈਬਸਾਈਟ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਦੀ ਸਲਾਹੁਤਾ ਕੀਤੀ। ਉਨ੍ਹਾਂ ਕਿਹਾ ਕਿ ‘ਸੋਹਣਾ’ ਬਰਾਂਡ ਦੇ ਮਿਆਰੀ ਉਤਪਾਦਾਂ ਦੀ ਮਾਰਕੀਟਿੰਗ ਲਈ ਨਵੀਂ ਵੈਬਸਾਈਟ ਸ਼ੁਰੂ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮਾਰਕਫੈਡ ਦੇ ਉਤਪਾਦਾਂ ਦੀ ਵਿਸ਼ਵ ਵਿਆਪੀ ਪਹੁੰਚ ਕਰਕੇ ਖਿੱਚ ਭਰਪੂਰ ਵੈਬਸਾਈਟ ਸਮੇਂ ਦੀ ਵੱਡੀ ਲੋੜ ਸੀ ਖਾਸ ਕਰਕੇ ਕੋਵਿਡ ਮਹਾਂਮਾਰੀ ਦੇ ਦੌਰ ਵਿੱਚ ਇਹ ਘਰ ਬੈਠੇ ਲੋਕਾਂ ਨੂੰ ਹਰ ਜਾਣਕਾਰੀ ਮੁਹੱਈਆ ਕਰਵਾਏਗੀ।ਸਹਿਕਾਰਤਾ ਮੰਤਰੀ ਨੇ ਕਿਹਾ ਕਿ ਕੋਰੋਨਾ ਦੇ ਦੌਰ ਵਿੱਚ ਸਹਿਕਾਰੀ ਅਦਾਰਿਆਂ ਵੱਲੋਂ ਸੂਬਾ ਵਾਸੀਆਂ ਨੂੰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਵਿੱਚ ਮੋਹਰੀ ਰੋਲ ਨਿਭਾਇਆ ਗਿਆ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸੋਹਣਾ ਬਰਾਂਡ ਦਾ ਸ਼ਹਿਦ ਦੇ ਮਿਆਰ ਉਤੇ ਸੈਂਟਰ ਫਾਰ ਸਾਇੰਸ ਐਨਵਾਇਰਮੈਂਟ (ਸੀ.ਐਸ.ਈ.) ਵੱਲੋਂ ਵੀ ਮੋਹਰ ਲਗਾਈ ਗਈ ਹੈ ਕਿਉਂਕਿ ਇਸ ਸੈਂਟਰ ਵੱਲੋਂ ਕੀਤੇ ਟੈਸਟਾਂ ਵਿੱਚ 13 ਬਰਾਂਡ ਦੇ ਸ਼ਹਿਦਾਂ ਵਿੱਚੋਂ ਸਿਰਫ ਤਿੰਨ ਬਰਾਂਡ ਹੀ ਟੈਸਟ ਪਾਸ ਕਰ ਸਕੇ ਸਨ ਜਿਨ੍ਹਾਂ ਵਿੱਚੋਂ ਮਾਰਕਫੈਡ ਦਾ ਸੋਹਣਾ ਸ਼ਹਿਦ ਇਕ ਸੀ।ਵੈਬਸਾਈਟ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਸ੍ਰੀ ਵਰੁਣ ਰੂਜ਼ਮ ਨੇ ਕਿਹਾ ਕਿ ਇਹ ਉਪਭੋਗਤਾ ਨੂੰ ਬਿਹਤਰ ਤਜ਼ਰਬਾ ਪ੍ਰਦਾਨ ਕਰੇਗੀ ਅਤੇ ਉਨ੍ਹਾਂ ਨੂੰ ਘਰ ਬੈਠਿਆਂ ਹੀ ਮਾਰਕਫੈਡ ਦੇ ਸਾਰੇ ਉਤਪਾਦਾਂ ਦੀ ਬਿਹਤਰ ਦਿੱਖ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਉਪਭੋਗਤਾ ਹੁਣ ਸਮੇਂ ਦੀਆਂ ਵਿਸ਼ੇਸ਼ਤਾਵਾਂ ਨਾਲ ਮਾਰਕਫੈਡ ਨਾਲ ਹੋਰ ਜੁੜੇ ਹੋਏ ਮਹਿਸੂਸ ਕਰਨਗੇ। ਮਾਰਕਫੈਡ ਵੱਲੋਂ ਸ਼ੁਰੂਆਤ ਤੋਂ ਲੈ ਕੇ ਆਪਣਾ ਸਾਰਾ ਸਫਰ ਵੀ ਸਾਂਝਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਪਭੋਗਤਾ ਹੁਣ ਸੋਹਣਾ ਦੇ ਮਿਆਰੀ ਉਤਪਾਦ ਦੇਸ਼ ਭਰ ਵਿੱਚ ਮਾਰਕਫੈਡ ਦੇ ਡਿਲਵਰੀ ਮੁਹੱਈਆ ਕਰਨ ਵਾਲੇ ਭਾਈਵਾਲਾਂ ਜ਼ਰੀਏ ਆਰਡਰ ਵੀ ਦੇ ਸਕਿਆ ਕਰਨਗੇ।


