- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਹਿਕਾਰੀ ਖੰਡ ਮਿੱਲਾਂ ਵਿਚ ਗੰਨਾਂ ਲੈ ਕੇ ਆਉਣ ਵਾਲੀਆਂ ਟਰਾਲੀਆਂ ‘ਤੇ ਰਿਫਲੈਕਟਰ ਲਾਉਣੇ ਯਕੀਨੀ ਬਣਾਏ ਜਾਣ: ਰੰਧਾਵਾ
ਸੜਕ ਹਾਦਸੇ ਰੋਕਣ ਲਈ ਸਹਿਕਾਰਤਾ ਵਿਭਾਗ ਨੇ ਉਠਾਇਆ ਕਦਮ
ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਸਹਿਕਾਰੀ ਖੰਡ ਮਿੱਲਾਂ ਵਿਚ ਗੰਨਾਂ ਲੈ ਕੇ ਆਉਣ ਵਾਲੀਆਂ ਟਰਾਲੀਆਂ ‘ਤੇ ਰਿਫਲੈਕਟਰ ਲਾਉਣ ਦਾ ਫੈਸਲਾ ਕੀਤਾ ਗਿਆ ਹੈ।ਸਹਿਕਾਰਤਾ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਕਾਰੀ ਖੰਡ ਮਿੱਲ ਵਿਚ ਗੰਨੇ ਵਾਲੀ ਹਰੇਕ ਟਰਾਲੀ ‘ਤੇ ਮੁਫਤ ਰਿਫਲੈਕਟਰ ਲਾਏ ਜਾਣਗੇ। ਸਹਿਕਾਰਤਾ ਮੰਤਰੀ ਦੱਸਿਆ ਕਿ ਸਹਿਕਾਰਤਾ ਵਿਭਾਗ ਵਲੋਂ ਇਹ ਫੈਸਲਾ ਸੜਕ ਹਾਦਸਿਆਂ ਨੂੰ ਰੋਕਣ ਦੇ ਉਦੇਸ਼ ਨਾਲ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਸਰਦੀਆਂ ਦੇ ਦਿਨਾਂ ਵਿਚ ਕਿਸਾਨ ਟਰਾਲੀਆਂ ਰਾਹੀਂ ਗੰਨਾਂ ਖੰਡ ਮਿੱਲਾਂ ਵਿਚ ਲੈ ਕੇ ਜਾਂਦੇ ਹਨ, ਪਰ ਇੰਨਾਂ ਦਿਨਾਂ ਵਿਚ ਧੁੰਦ ਕਾਫੀ ਹੁੰਦੀ ਹੈ, ਜਿਸ ਕਾਰਨ ਸੜਕਾਂ ਉੱਤੇ ਦੂਰ ਤੱਕ ਦਿਖਾਈ ਨਹੀਂ ਦਿੰਦਾਂ ਅਤੇ ਹਾਦਸਿਆਂ ਦਾ ਡਰ ਬਣਿਆਂ ਰਹਿੰਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਵਾਹਨਾਂ ੳੁੱਪਰ ਸਹੀ ਰਿਫਲੈਕਟਰ ਲੱਗੇ ਹੋਣ ਤਾਂ ਦੂਰ ਤੋਂ ਹੀ ਵਾਹਨ ਦਿਖਾਈ ਦੇਣ ਲੱਗ ਜਾਂਦਾ ਹੈ। ਸ. ਰੰਧਾਵਾ ਨੇ ਕਿਹਾ ਕਿ ਇਸੇ ਦੇ ਮੱਦੇਨਜ਼ਰ ਉਨ੍ਹਾਂ ਨੇ ਪਿਛਲੇ ਦਿਨੀ ਮੋਰਿੰਡਾ ਖੰਡ ਮਿੱਲ ਦੇ ਦੌਰੇ ਦੌਰਾਨ ਸਹਿਕਾਰੀ ਖੰਡ ਮਿਲਾਂ ਵਿੱਚ ਗੰਨਾਂ ਲੈ ਕੇ ਆਉਣ ਵਾਲੀਆਂ ਟਰਾਲੀਆਂ ‘ਤੇ ਮੁਫਤ ਰਿਫਲੈਕਟਰ ਲਾਉਣ ਦਾ ਫੈਸਲਾ ਕੀਤਾ ਸੀ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਸਹਿਕਾਰੀ ਖੰਡ ਮਿੱਲਾਂ ਵਿਚ ਗੰਨਾਂ ਲੈ ਕੇ ਆਉਣ ਵਾਲੀਆਂ ਟਰਾਲੀਆਂ ‘ਤੇ ਰਿਫਲੈਕਟਰ ਲਾਉਣੇ ਯਕੀਨੀ ਬਣਾਏ ਜਾਣ। ਇਸ ਸਬੰਧੀ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਤਰੀ ਸਾਹਿਬ ਦੇ ਹੁਕਮਾਂ ਦੇ ਤਹਿਤ ਵਿਭਾਗ ਨੇ ਸਹਿਕਾਰੀ ਖੰਡ ਮਿੱਲਾਂ ਵਿਚ ਗੰਨਾਂ ਲੈ ਕੇ ਆਉਣ ਵਾਲੀਆਂ ਟਰਾਲੀਆਂ ‘ਤੇ ਰਿਫਲੈਕਟਰ ਲਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।


