- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਹਿਕਾਰੀ ਸਭਾਵਾਂ ਗੁਰਦਾਸਪੁਰ ਦਾ ਉਪ ਰਜਿਸਟਰਾਰ ਤੇ ਇੰਸਪੈਕਟਰ ਮੁਅੱਤਲ
ਸਹਿਕਾਰਤਾ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ: ਰੰਧਾਵਾ
ਚੰਡੀਗੜ – ਸਹਿਕਾਰਤਾ ਵਿਭਾਗ ਵੱਲੋਂ ਸਹਿਕਾਰੀ ਸਭਾਵਾਂ ਗੁਰਦਾਸਪੁਰ ਦੇ ਉਪ ਰਜਿਸਟਰਾਰ ਭੁਪਿੰਦਰ ਸਿੰਘ ਤੇ ਸਹਿਕਾਰੀ ਸਭਾਵਾਂ ਸ਼ਾਹਪੁਰ ਜਾਜਨ ਸਰਕਲ ਦੇ ਇੰਸਪੈਕਟਰ ਭੁਪਿੰਦਰ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ। ਸ. ਰੰਧਾਵਾ ਨੇ ਦੱਸਿਆ ਕਿ ਦੀ ਅਠਵਾਲ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ ਸਕੱਤਰ ਹੀਰਾ ਸਿੰਘ ਵੱਲੋਂ ਉਕਤ ਦੋਵਾਂ ਅਧਿਕਾਰੀਆਂ ਖਿਲਾਫ ਰਿਸ਼ਵਤ ਮੰਗਣ ਦੇ ਲਾਏ ਦੋਸ਼ਾਂ ਸਬੰਧੀ ਦਿੱਤੇ ਹਲਫੀਆ ਬਿਆਨ ਉਤੇ ਕਾਰਵਾਈ ਕਰਦਿਆਂ ਉਪ ਰਜਿਸਟਰਾਰ ਭੁਪਿੰਦਰ ਸਿੰਘ ਨੂੰ ਮੁਅੱਤਲ ਕਰ ਕੇ ਉਸ ਦਾ ਹੈਡਕੁਆਟਰ ਮੁੱਖ ਦਫਤਰ ਨਿਸ਼ਚਿਤ ਕੀਤਾ ਗਿਆ ਹੈ ਜਦੋਂ ਕਿ ਇੰਸਪੈਕਟਰ ਭੁਪਿੰਦਰ ਸਿੰਘ ਨੂੰ ਮੁਅੱਤਲ ਕਰ ਕੇ ਉਸ ਦਾ ਹੈਡਕੁਆਟਰ ਸੰਯੁਕਤ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ ਦਫਤਰ ਕੀਤਾ ਗਿਆ ਹੈ। ਉਨਾਂ ਕਿਹਾ ਕਿ ਪਠਾਨਕੋਟ ਦੇ ਉਪ ਰਜਿਸਟਰਾਰ ਨੂੰ ਆਪਣੀ ਮੌਜੂਦਾ ਡਿਊਟੀ ਦੇ ਨਾਲ ਗੁਰਦਾਸਪੁਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਸਹਿਕਾਰਤਾ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਕਿਸੇ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਸਹਿਕਾਰਤਾ ਵਿਭਾਗ ਸਿੱਧੇ ਤੌਰ ‘ਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਵਿਭਾਗ ਵਿੱਚ ਕੋਈ ਵੀ ਅਣਗਹਿਲੀ, ਕੋਤਾਹੀ ਤੇ ਭ੍ਰਿਸ਼ਟਾਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ।


