- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਹਿਕਾਰੀ ਸਭਾਵਾਂ ਦੇ ਵਧੀਕ ਰਜਿਸਟਰਾਰ ਹਰਿੰਦਰ ਸਿੰਘ ਸਿੱਧੂ ਮੁਅੱਤਲ
ਸਹਿਕਾਰਤਾ ਮੰਤਰੀ ਦੇ ਨਿਰਦੇਸ਼ਾਂ ‘ਤੇ ਵਧੀਕ ਮੁੱਖ ਸਕੱਤਰ ਵੱਲੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਦੇ ਹੁਕਮ ਜਾਰੀ
ਚੰਡੀਗੜ੍ਹ – ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵਿੱਤੀ ਬੇਨਿਯਮੀਆਂ ਦੇ ਦੋਸ਼ ਤਹਿਤ ਵਿਭਾਗ ਦੇ ਵਧੀਕ ਰਜਿਸਟਰਾਰ (ਆਈ) ਮੁੱਖ ਦਫਤਰ ਹਰਿੰਦਰ ਸਿੰਘ ਸਿੱਧੂ ਨੂੰ ਮੁਅੱਤਲ ਕੀਤਾ ਗਿਆ ਹੈ। ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਪੂਰਵਲੇ ਪ੍ਰਬੰਧਕੀ ਨਿਰਦੇਸ਼ਕ ਹਰਿੰਦਰ ਸਿੰਘ ਸਿੱਧੂ ਵੱਲੋਂ ਸਾਲ 2016-17 ਤੇ 2017-18 ਦੌਰਾਨ ਬਿਨਾਂ ਟੈਂਡਰ ਅਤੇ ਪ੍ਰਵਾਨਗੀ ਤੋਂ 45 ਲੱਖ ਰੁਪਏ ਦੇ ਕੰਮ ਕਰਵਾਉਣ ਦੀਆਂ ਗੰਭੀਰ ਊਣਤਾਈਆਂ ਕੀਤੀਆਂ ਗਈਆਂ। ਸਹਿਕਾਰਤਾ ਮੰਤਰੀ ਦੇ ਆਦੇਸ਼ਾਂ ‘ਤੇ ਵਧੀਕ ਮੁੱਖ ਸਕੱਤਰ (ਸਹਿਕਾਰਤਾ) ਵੱਲੋਂ ਹਰਿੰਦਰ ਸਿੰਘ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।ਬਿਨਾਂ ਕਿਸੇ ਲੋੜੀਂਦੀ ਕਾਰਵਾਈ ਦੇ ਬੈਂਕ ਦੀ ਰੈਨੋਵੇਸ਼ਨ ਸ਼ੁਰੂ ਕਰਵਾ ਦਿੱਤੀ। ਨਿਯਮਾਂ ਨੂੰ ਛਿੱਕੇ ਟੰਗ ਕੇ ਕੀਤੀ ਬਿਲਡਿੰਗ ਰਿਪੇਅਰ ਨਾਲ ਅਦਾਰੇ ਨੂੰ ਲੱਖਾਂ ਦਾ ਨੁਕਸਾਨ ਹੋਇਆ। ਜ਼ਿਕਰਯੋਗ ਹੈ ਕਿ ਬੈਂਕ ਦੇ ਜਨਰਲ ਬਰਾਂਚ ਦੇ ਤੱਤਕਾਲੀ ਮੈਨੇਜਰ ਵਿਨੋਦ ਕੁਮਾਰ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ ਅਤੇ ਬਿਲਡਿੰਗ ਰਿਪੇਅਰ ਸਬ ਕਮੇਟੀ ਦੇ ਦੂਜੇ ਮੈਂਬਰਾਨ ਜਨਰਲ ਮੈਨੇਜਰ (ਵਿੱਤ) ਗੁਰਪਿੰਦਰ ਸਿੰਘ, ਉਪ ਜਨਰਲ ਮੈਨੇਜਰ ਬਲਬੀਰ ਸਿੰਘ ਤੇ ਸਹਾਇਕ ਜਨਰਲ ਮੈਨੇਜਰ ਜਗਦੀਸ਼ ਸਿੰਘ ਨੇਗੀ ਖਿਲਾਫ ਜਾਂਚ ਜਾਰੀ ਹੈ।


