- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਾਹੀਨ ਬਾਗ ਮਾਮਲੇ ਵਿੱਚ ਫਿਲਹਾਲ ਕੋਈ ਦਖਲਅੰਦਾਜ਼ੀ ਨਹੀਂ ਕਰਾਂਗੇ : ਸੁਪਰੀਮ ਕੋਰਟ
ਨਵੀਂ ਦਿੱਲੀ – ਸ਼ਾਹੀਨ ਬਾਗ ਵਿੱਚ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨੂੰ ਲੈ ਕੇ ਪਿਛਲੇ 2 ਮਹੀਨਿਆਂ ਤੋਂ ਵਧ ਦਿਨਾਂ ਤੋਂ ਚੱਲ ਰਹੇ ਧਰਨਾ ਪ੍ਰਦਰਸ਼ਨ ਨੂੰ ਲੈ ਕੇ ਅੱਜ ਇਕ ਵਾਰ ਫਿਰ ਸੁਣਵਾਈ ਹੋਈ ਪਰ ਕੋਈ ਨਤੀਜਾ ਨਹੀਂ ਨਿਕਲ ਸਕਿਆ| ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਫਿਲਹਾਲ ਇਸ ਮਾਮਲੇ ਵਿੱਚ ਦਖਲਅੰਦਾਜ਼ੀ ਨਹੀਂ ਕਰਾਂਗੇ| ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 23 ਮਾਰਚ ਦੀ ਤਰੀਕ ਤੈਅ ਕੀਤੀ ਹੈ| ਸੁਣਵਾਈ ਦੌਰਾਨ ਸਾਲਿਸੀਟਰ ਜਨਰਲ ਤੂਸ਼ਾਰ ਮੇਹਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਦਿੱਲੀ ਹਾਈ ਕੋਰਟ ਨੇ ਹਿੰਸਾ ਨਾਲ ਜੁੜੀਆਂ ਪਟੀਸ਼ਨਾਂ ਤੇ ਸੁਣਵਾਈ ਕੀਤੀ ਹੈ| ਇਸ ਤੇ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਹਿੰਸਾ ਨਾਲ ਜੁੜੀਆਂ ਪਟੀਸ਼ਨਾਂ ਤੇ ਵਿਚਾਰ ਕਰ ਕੇ ਸ਼ਾਹੀਨ ਬਾਗ ਪ੍ਰਦਰਸ਼ਨਾਂ ਦੇ ਸੰਬੰਧ ਵਿੱਚ ਦਾਇਰ ਕੀਤੀ ਗਈਆਂ ਪਟੀਸ਼ਨਾਂ ਦਾ ਦਾਇਰੇ ਵਿੱਚ ਵਿਸਥਾਰ ਨਹੀਂ ਕਰੇਗਾ|ਸੁਪਰੀਮ ਕੋਰਟ ਨੇ ਦਿੱਲੀ ‘ਚ ਹਿੰਸਾ ਦੀਆਂ ਘਟਨਾਵਾਂ ਨੂੰ ਮੰਦਭਾਗੀ ਦੱਸਿਆ ਪਰ ਉਸ ਨਾਲ ਸੰਬੰਧਤ ਪਟੀਸ਼ਨਾਂ ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ| ਸੁਪਰੀਮ ਕੋਰਟ ਨੇ ਕਿਹਾ ਕਿ ਵਾਰਤਾਕਾਰਾਂ ਨੇ ਪੂਰੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ| ਸੁਪਰੀਮ ਕੋਰਟ ਨੇ ਕਿਹਾ ਕਿ ਸਾਡੇ ਕੋਲ ਸਿਰਫ ਇਕ ਮਾਮਲਾ ਹੈ, ਸ਼ਾਹੀਨ ਬਾਗ ਵਿੱਚ ਰਸਤਾ ਖੁੱਲ੍ਹਵਾਉਣ ਨੂੰ ਲੈ ਕੇ, ਅਸੀਂ ਵਾਰਤਾਕਾਰ ਭੇਜੇ ਸਨ, ਜਿਨ੍ਹਾਂ ਨੇ ਸਾਨੂੰ ਰਿਪੋਰਟ ਸੌਂਪੀ ਹੈ| ਸੁਪਰੀਮ ਕੋਰਟ ਨੇ ਦਿੱਲੀ ਹਿੰਸਾ ਨਾਲ ਸੰਬੰਧਤ ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਕਿਹਾ ਕਿ ਹਾਈ ਕੋਰਟ ਇਸ ਮਾਮਲੇ ਤੇ ਵਿਚਾਰ ਕਰੇਗਾ| ਕੋਰਟ ਨੇ ਕਿਹਾ ਕਿ ਮਾਹੌਲ ਸ਼ਾਂਤੀਪੂਰਨ ਰਹੇ, ਇਹ ਯਕੀਨੀ ਕਰਨਾ ਕਾਨੂੰਨ ਲਾਗੂ ਕਰਨ ਵਾਲੇ ਪ੍ਰਸ਼ਾਸਨ ਦਾ ਕੰਮ ਹੈ| ਇਸ ਤੋਂ ਪਹਿਲਾਂ ਸੁਣਵਾਈ ਹੋਈ ਸੀ| ਉਸ ਦਿਨ ਕੋਰਟ ਵਲੋਂ ਨਿਯੁਕਤ ਦੋਵੇਂ ਵਾਰਤਾਕਾਰਾਂ ਸੰਜੇ ਹੇਗੜੇ ਅਤੇ ਸਾਧਨਾ ਰਾਮਚੰਦਰਨ ਨੇ ਆਪਣੇ ਰਿਪੋਰਟ ਸੀਲਬੰਦ ਲਿਫਾਫੇ ਵਿੱਚ ਦਾਖਿਲ ਕੀਤੀ ਸੀ|


