- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ਿਕਾਗੋ ਨੇੜੇ ਸਿਗਾਰ ਲੌਂਜ ਚ ਗੋਲੀਬਾਰੀ, ਕਈ ਜ਼ਖਮੀ
ਸ਼ਿਕਾਗੋ ਨੇੜੇ ਗੋਲੀਬਾਰੀ ਦੀ ਖਬਰ ਮਿਲੀ ਹੈ। ਇਹ ਗੋਲੀਬਾਰੀ ਇਕ ਸਿਗਾਰ ਲੌਂਜ ਵਿਚ ਹੋਈ ਹੈ। ਗੋਲੀਬਾਰੀ ਦੌਰਾਨ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ। ਇਸ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ।ਪੁਲਸ ਨੇ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਹਮੀਡੋਰ ਸਿਗਾਰ ਲੌਂਜ ਵਿਚ ਗੋਲੀਬਾਰੀ ਸ਼ੁੱਕਰਵਾਰ ਰਾਤ 10 ਵਜੇ ਤੋਂ ਬਾਅਦ ਹੋਈ ਸੀ। ਪੁਲਸ ਨੇ ਫੇਸਬੁੱਕ ‘ਤੇ ਬਿਆਨ ਜਾਰੀ ਕਰਕੇ ਕਿਹਾ ਕਿ ਇਸ ਦੌਰਾਨ ਕਈ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਦੀ ਗਿਣਤੀ ਤੇ ਉਹਨਾਂ ਦੀ ਪਛਾਣ ਅਜੇ ਜਾਰੀ ਨਹੀਂ ਕੀਤੀ ਗਈ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਸ਼ੱਕੀ ਵਿਅਕਤੀ ਲੌਂਜ ਦਾ ਅਕਾਊਂਟਡ ਸੀ। ਫਿਲਹਾਲ ਇਸ ਮਾਮਲੇ ਨੂੰ ਕਾਰੋਬਾਰ ਨਾਲ ਜੁੜਿਆ ਹੋਇਆ ਦੱਸਿਆ ਗਿਆ ਹੈ ਤੇ ਇਸ ਤੋਂ ਕਿਸੇ ਹੋਰ ਨੂੰ ਕੋਈ ਖਤਰਾ ਨਹੀਂ ਹੈ। ਘਟਨਾ ਬਾਰੇ ਹੋਰ ਜਾਣਕਾਰੀ ਤੁਰੰਤ ਜਾਰੀ ਨਹੀਂ ਕੀਤੀ ਗਈ। ਹਮੀਡੋਰ ਲੌਂਜ ਦੀ ਵੈੱਬਸਾਈਟ ਮੁਤਾਬਕ ਇਸ ਸਥਾਨ ਵਿਚ ਕੁੱਲ 12,000 ਵਰਗ ਫੁੱਟ (1,115 ਵਰਗ ਮੀਟਰ) ਲੌਂਜ ਸਪੇਸ ਹੈ, ਜਿਸ ਵਿਚ ਪਬਲਿਕ ਤੇ ਮੈਂਬਰ ਬੈਠਦੇ ਹਨ।


