- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼ੋਪੀਆਂ ਵਿੱਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਦੌਰਾਨ ਦੋ ਅੱਤਵਾਦੀ ਹਲਾਕ
ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿੱਚ ਸੁਰੱਖਿਆ ਦਸਤਿਆਂ ਨੇ ਮੁਕਾਬਲੇ ਵਿਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ| ਇਹ ਮੁਕਾਬਲਾ ਬੀਤੀ ਸ਼ਾਮ ਤੋਂ ਜਾਰੀ ਹੈ| ਸੁਰੱਖਿਆ ਦਸਤਿਆਂ ਨੇ ਇਲਾਕੇ ਦੀ ਘੇਰਾਬੰਦੀ ਕੀਤੀ ਹੈ| ਸੁਰੱਖਿਆ ਦਸਤਿਆਂ ਨੇ ਇਲਾਕੇ ਵਿਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਗੁਪਤ ਸੂਚਨਾ ਦੇ ਆਧਾਰ ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ| ਅੱਤਵਾਦੀਆਂ ਕੋਲੋਂ ਇਕ ਏ ਕੇ-47 ਅਤੇ ਇਕ ਪਿਸਟਲ ਬਰਾਮਦ ਕੀਤੀ ਗਈ ਹੈ|ਸੁਰੱਖਿਆ ਦਸਤੇ ਉਸ ਥਾਂ ਤੇ ਪੁੱਜੇ, ਜਿੱਥੇ ਅੱਤਵਾਦੀ ਲੁੱਕੇ ਸਨ, ਉੱਥੇ ਭਾਰੀ ਮਾਤਰਾ ਵਿਚ ਗੋਲੀਬਾਰੀ ਸ਼ੁਰੂ ਹੋ ਗਈ| ਇਸ ਤੋਂ ਬਾਅਦ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ| ਜੰਮੂ-ਕਸ਼ਮੀਰ ਪੁਲੀਸ ਨੇ ਕਿਹਾ ਕਿ ਸ਼ੋਪੀਆਂ ਮੁਕਾਬਲੇ ਵਿੱਚ ਦੋ ਅਣਪਛਾਤੇ ਅੱਤਵਾਦੀ ਮਾਰੇ ਗਏ| ਖਬਰ ਲਿਖੇ ਜਾਣ ਤੱਕ ਇਹ ਆਪਰੇਸ਼ਨ ਜਾਰੀ ਸੀ ਅਤੇ ਇਸ ਦੇ ਨਾਲ ਹੀ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ|


