- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੀਨਗਰ ਅਤੇ ਅਵੰਤੀਪੋਰਾ ਏਅਰਬੇਸ ਵਿੱਚ ਅੱਤਵਾਦੀ ਹਮਲੇ ਦਾ ਅਲਰਟ, ਸੁਰੱਖਿਆ ਵਧਾਈ
ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਅਤੇ ਅਵੰਤੀਪੋਰਾ ਏਅਰਬੇਸ ਵਿੱਚ ਅੱਤਵਾਦੀ ਹਮਲੇ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਹੈ| ਸਰਕਾਰੀ ਸੂਤਰਾਂ ਅਨੁਸਾਰ, ਸ਼੍ਰੀਨਗਰ ਅਤੇ ਅਵੰਤੀਪੋਰਾ ਨੂੰ ਅੱਤਵਾਦੀ ਨਿਸ਼ਾਨਾ ਬਣਾਏ ਜਾਣ ਦੀ ਸੂਚਨਾ ਇੰਟੈਲੀਜੈਂਸ ਏਜੰਸੀਆਂ ਨੂੰ ਮਿਲੀ ਹੈ| ਸੂਚਨਾ ਕਾਰਨ ਸੁਰੱਖਿਆ ਏਜੰਸੀਆਂ ਹਾਈ ਅਲਰਟ ਤੇ ਹਨ ਅਤੇ ਏਅਰਬੇਸ ਦੀ ਸੁਰੱਖਿਆ ਵਧਾ ਦਿੱਤੀ ਹੈ| ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਦੇਸ਼ ਭਰ ਵਿੱਚ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ| ਸ਼ੋਪੀਆਂ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਇੰਟੈਲੀਜੈਂਸ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਤੇ ਹਨ| ਸੂਤਰਾਂ ਅਨੁਸਾਰ ਏਅਰਬੇਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ| ਇਸ ਤੋਂ ਪਹਿਲਾਂ ਇਸੇ ਹਫਤੇ ਸੰਜੁਵਾਨ ਫੌਜ ਕੈਂਪਸ ਦੇ ਬਾਹਰ ਵੀ ਇਕ ਸ਼ੱਕੀ ਨੂੰ ਫੜਿਆ ਗਿਆ ਸੀ| ਜਿਕਰਯੋਗ ਹੈ ਕਿ ਸ਼ੋਪੀਆਂ ਜ਼ਿਲੇ ਵਿੱਚ ਵੀਰਵਾਰ ਨੂੰ ਇਕ ਅੱਤਵਾਦੀ ਹਮਲਾ ਹੋਇਆ ਸੀ| ਇਸ ਹਮਲੇ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਇਕ ਜਵਾਨ ਸ਼ਹੀਦ ਹੋ ਗਿਆ| ਪੁਲੀਸ ਬੁਲਾਰੇ ਨੇ ਦੱਸਿਆ ਕਿ ਜ਼ਖਮੀ ਜਵਾਨ ਰੋਹਿਤ ਕੁਮਰਾ ਯਾਦਵ ਦੀ ਹਸਪਤਾਲ ਵਿੱਚ ਮੌਤ ਹੋ ਗਈ| ਸ਼ੋਪੀਆਂ ਦੇ ਹੰਦੇਵ ਇਲਾਕੇ ਵਿੱਚ ਵੀਰਵਾਰ ਨੂੰ ਅੱਤਵਾਦੀਆਂ ਨਾਲ ਲੋਹਾ ਲੈਂਦੇ ਸਮੇਂ ਯਾਦਵ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ| ਇਸ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਸਨ| ਬੁਲਾਰੇ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਜਾਵਰ ਅਹਿਮਦ ਡਾਰ, ਸ਼ਕੀਲ ਅਹਿਮਦ ਡਾਰ ਅਤੇ ਇਸ਼ਤਿਆਕ ਭੱਟ ਦੇ ਤੌਰ ਤੇ ਕੀਤੀ ਗਈ ਹੈ| ਇਹ ਤਿੰਨੋਂ ਅੱਤਵਾਦੀ ਸੰਗਠਨ ਹਿਜਬੁਲ ਮੁਜਾਹੀਦੀਨ ਨਾਲ ਜੁੜੇ ਸਨ|


