- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਅਕਾਲੀ ਦਲ ਨੇ ਜਸਪ੍ਰੀਤ ਸਿੰਘ ਹੌਬੀ ਨੂੰ ਯੂਥ ਵਿੰਗ ਮਾਲਵਾ ਜੋਨ ਦਾ ਪ੍ਰਧਾਨ ਨਿਯੁਕਤ ਕੀਤਾ
ਚੰਡੀਗੜ੍ਹ – ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਅੱਜ ਜਸਪ੍ਰੀਤ ਸਿੰਘ ਹੌਬੀ ਨੂੰ ਪੰਜਾਬ ਦੇ ਮਾਲਵਾ ਜੋਨ ਯੂਥ ਵਿੰਗ ਦਾ ਪ੍ਰਧਾਨ, ਵਿਧਾਨ ਸਭਾ ਹਲਕਾ ਪੱਛਮੀ ਦਾ ਇੰਚਾਰਜ ਅਤੇ ਪਾਰਟੀ ਦਾ ਮੀਡੀਆ ਪੈਨਲਿਸਟ ਵਜੋਂ ਨਿਯੁਕਤ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਜਸਪ੍ਰੀਤ ਸਿੰਘ ਹੌਬੀ ਦੇ ਨਾਂ ਨੂੰ ਉਪਰੋਕਤ ਦੱਸੀਆਂ ਨਿਯੁਕਤੀਆਂ ਵਜੋਂ ਪ੍ਰਵਾਨਗੀ ਦੇ ਦਿੱਤੀ ਹੈ ਜਿਸਨੂੰ ਤੁਰੰਤ ਅਮਲ ਵਿੱਚ ਲਿਆ ਗਿਆ ਹੈ। ਨੌਜਵਾਨ ਨੇਤਾ ਜਸਪ੍ਰੀਤ ਸਿੰਘ ਹੌਬੀ ਨੇ ਕਿਹਾ ਕਿ “ਮੈਂ ਪਾਰਟੀ ਦੇ ਯੂਥ ਵਿੰਗ ਦੇ ਢਾਂਚੇ ਨੂੰ ਸ਼ਿਖਰਾ ਤੱਕ ਪਹੁਚਾਉਣ ਲਈ ਪੂਰੀ ਕੋਸ਼ਿਸ਼ ਅਤੇ ਯਤਨ ਕਰੂਗਾ ਅਤੇ ਸਭ ਤੋਂ ਪਹਿਲਾਂ ਤਰਜੀਹ ਮੇਰੀ ਇਹ ਰਹੇ ਗਈ ਕਿ ਨੌਜਵਾਨਾਂ ਨੂੰ ਭਰਤੀ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੂੰ ਪਖੰਡੀ ਸਾਧ ਗੁਰਮੀਤ ਰਾਮ ਰਹੀਮ ਨੂੰ ਮਾਫ਼ੀ ਦੇਣ ਵਾਲੇ ਮੁੱਦੇ ਅਤੇ ਪੰਜਾਬ ਕਾਂਗਰਸ ਸਰਕਾਰ ਜੋਂ ਨੌਜਵਾਨਾਂ ਨੂੰ ਘਰ-ਘਰ ਰੋਜ਼ਗਾਰ ਦੇਣ ਵਾਲੇ ਮੁੱਦੇ ਤੇ ਦੋਹਾਂ ਪਾਰਟੀਆਂ ਨੂੰ ਬੇਨਕਾਬ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਬਹੁਤ ਜਲਦ ਇੱਕ ਮੁਹਿੰਮ ਵਿੱਢਾਗੇਂ ਜਿਸ ਵਿੱਚ ਪੰਜਾਬ ਕਾਂਗਰਸ ਸਰਕਾਰ ਨੇ 2017 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਚੋਣ ਵਾਅਦੇ ਕੀਤੇ ਸਨ ਪਰ ਪੰਜਾਬ ਦੀ ਕਾਂਗਰਸ ਸਰਕਾਰ ਨੇ ਆਪਣਾ ਇੱਕ ਚੋਣ ਵਾਅਦਾ ਹਲੇ ਤੱਕ ਪੂਰਾ ਨਹੀਂ ਕੀਤਾ ਜੋ ਪੰਜਾਬ ਦੇ ਲੋਕਾਂ ਨਾਲ ਧੋਖਾਧੜੀ ਹੈ ਇਸ ਲਈ ਅਸੀਂ ਪੰਜਾਬ ਕਾਂਗਰਸ ਸਰਕਾਰ ਦੀਆਂ ਨਾਕਾਮਯਾਬੀਆਂ ਅਤੇ ਅਸਫ਼ਲਤਾਵਾਂ ਨੂੰ ਇਸ਼ਤਿਹਾਰਾਂ ਤੇ ਪ੍ਰਕਾਸ਼ਿਤ ਕਰਨ ਦਾ ਫੈਸਲਾ ਕੀਤਾ ਹੈ ਜਿਸਨੂੰ ਲੋਕਾਂ ਦੇ ਘਰ-ਘਰ ਪਹੁੰਚਾਇਆ ਜਾਵੇਗਾ ਤਾਂ ਜੋ ਲੋਕ ਆਗਾਮੀ ਲੋਕ ਸਭਾ ਚੋਣਾਂ ਵਿੱਚ ਸਹੀ ਸਰਕਾਰ ਦੀ ਚੋਣ ਕਰ ਸਕਣ ਜੋ ਪੰਜਾਬ ਦੀ ਜਨਤਾ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰੇਗੀ।


