- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਖਦੇਵ ਸਿੰਘ ਬਾਠ ਨੂੰ ਸ਼ਰਧਾਂਜਲੀ ਭੇਟ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਖਦੇਵ ਸਿੰਘ ਬਾਠ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਦੱਸਣਯੋਗ ਹੈ ਕਿ ਫਰੀਦਕੋਟ ਜ਼ਿਲ੍ਹੇ ਦੇ ਹਲਕਾ ਜੈਤੋ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਖਦੇਵ ਸਿੰਘ ਬਾਠ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਨਮਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਸੰਗਤੀ ਰੂਪ ਵਿਚ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕਰਨ ਮਗਰੋਂ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਮਹਿੰਦਰ ਸਿੰਘ ਆਹਲੀ ਨੇ ਆਪਣੇ ਸੰਬੋਧਨ ਦੌਰਾਨ ਮੈਂਬਰ ਸ. ਸੁਖਦੇਵ ਸਿੰਘ ਦੇ ਅਕਾਲ ਚਲਾਣੇ ਨੂੰ ਦੁਖਦਾਈ ਦੱਸਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜਿੰਦਰ ਸਿੰਘ ਕੈਰੋਵਾਲ, ਸ. ਨਿਸ਼ਾਨ ਸਿੰਘ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਸ. ਹਰਪ੍ਰੀਤ ਸਿੰਘ, ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਨਿਸ਼ਾਨ ਸਿੰਘ, ਇੰਚਾਰਜ ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਸ. ਇੰਦਰਪਾਲ ਸਿੰਘ, ਸ. ਪਰਉਪਕਾਰ ਸਿੰਘ ਸਮੇਤ ਸਮੂਹ ਸਟਾਫ਼ ਮੌਜੂਦ ਸੀ। ਇਸੇ ਦੌਰਾਨ ਸ. ਸੁਖਦੇਵ ਸਿੰਘ ਬਾਠ ਦੇ ਅਕਾਲ ਚਲਾਣੇ ਦੇ ਸ਼ੋਕ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬਾਅਦ ਦੁਪਹਿਰ ਬੰਦ ਰਹੇ।


