- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਇਨਾ ਤੇ ਸ੍ਰੀਕਾਂਤ ਮਲੇਸ਼ੀਆ ਮਾਸਟਰਜ਼ ਦੇ ਕੁਆਰਟਰ ਫਾਈਨਲ ’ਚ
ਕੁਆਲਾਲੰਪੁਰ – ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਤੇ ਕਿਦਾਂਬੀ ਸ੍ਰੀਕਾਂਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਲੇਸ਼ੀਆ ਮਾਸਟਰਜ਼ ਦੇ ਕੁਆਰਟਰ ਫਾਈਨਲ ’ਚ ਪ੍ਰਵੇਸ਼ ਕਰ ਲਿਆ ਹੈ।ਸੱਤਵਾਂ ਦਰਜਾ ਪ੍ਰਾਪਤ ਸਾਇਨਾ ਨੂੰ ਆਪਣਾ ਮੁਕਾਬਲਾ ਜਿੱਤਣ ’ਚ 39 ਮਿੰਟ ਲੱਗੇ। ਉਸ ਨੇ ਹਾਂਗਕਾਂਗ ਦੀ ਪੂਈ ਯਿਨ ਯਿਪ ’ਤੇ 21-14, 21-16 ਨਾਲ ਜਿੱਤ ਦਰਜ ਕੀਤੀ। ਹੁਣ ਉਹ ਸੈਸ਼ਨ ਦੇ ਪਹਿਲੇ ਸੁਪਰ 500 ਟੂਰਨਾਮੈਂਟ ’ਚ ਜਾਪਾਨ ਦੀ ਨੋਜ਼ੋਮੀ ਓਕੂਹਾਰਾ ਨਾਲ ਖੇਡੇਗੀ। ਦੁਨੀਆਂ ਦੀ ਨੌਵੇਂ ਨੰਬਰ ਦੀ ਖਿਡਾਰਨ ਸਾਇਨਾ ਦਾ ਓਕੂਹਾਰਾ ਖ਼ਿਲਾਫ਼ 8-4 ਦਾ ਰਿਕਾਰਡ ਹੈ। ਉਸ ਨੇ ਪਿਛਲੇ ਸਾਲ ਡੈਨਮਾਰਕ ਓਪਨ ਅਤੇ ਫਰੈਂਚ ਓਪਨ ’ਚ ਵੀ ਓਕੂਹਾਰਾ ਨੂੰ ਹਰਾਇਆ ਸੀ। ਇਹ ਮੁਕਾਬਲਾ ਜਿੱਤਣ ’ਤੇ ਸਾਇਨਾ ਦਾ ਸਾਹਮਣਾ ਚੌਥਾ ਦਰਜਾ ਪ੍ਰਾਪਤ ਸਪੇਨ ਦੀ ਕੈਰੋਲੀਨਾ ਮਾਰਿਨ ਨਾਲ ਹੋ ਸਕਦਾ ਹੈ। ਪੁਰਸ਼ ਸਿੰਗਲਜ਼ ’ਚ ਸ੍ਰੀਕਾਂਤ ਨੇ ਹਾਂਗਕਾਂਗ ਦੇ ਵੌਂਗ ਵਿੰਗ ਕੀ ਵਿਨਸੈਂਟ ਨੂੰ 23-21, 8-21, 21-18 ਨਾਲ ਹਰਾਇਆ।


