- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਸਾਊਦੀ ਸ਼ਹਿਜ਼ਾਦੇ ਦਾ ਮੋਦੀ ਵੱਲੋਂ ਹਵਾਈ ਅੱਡੇ ’ਤੇ ਨੱਘਾ ਸਵਾਗਤ
ਨਵੀਂ ਦਿੱਲੀ – ਸਾਊਦੀ ਅਰਬ ਦੇ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਦੇ ਮੰਗਲਵਾਰ ਨੂੰ ਇਥੇ ਪਹੁੰਚਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਟੋਕੋਲ ਤੋੜਦਿਆਂ ਉਨ੍ਹਾਂ ਦਾ ਹਵਾਈ ਅੱਡੇ ’ਤੇ ਗਲੇ ਮਿਲ ਕੇ ਸਵਾਗਤ ਕੀਤਾ। ਸ਼ਹਿਜ਼ਾਦਾ 30 ਘੰਟਿਆਂ ਦਾ ਸਫ਼ਰ ਤੈਅ ਕਰ ਕੇ ਭਾਰਤ ਦੌਰੇ ’ਤੇ ਪਹੁੰਚਿਆ ਹੈ। ਉਨ੍ਹਾਂ ਦਾ ਭਾਰਤ ਦੌਰਾ ਉਸ ਸਮੇਂ ਹੋ ਰਿਹਾ ਹੈ ਜਦੋਂ ਪੁਲਵਾਮਾ ’ਚ ਦਹਿਸ਼ਤੀ ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਇਕ ਦਿਨ ਪਹਿਲਾਂ ਪਾਕਿਸਤਾਨ ਦੇ ਦੌਰੇ ਮੌਕੇ ਮੁਹੰਮਦ ਬਿਨ ਸਲਮਾਨ ਨੇ ਕਿਹਾ ਸੀ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਬਕਾਇਆ ਪਏ ਮੁੱਦਿਆਂ ਦਾ ਹੱਲ ਸਿਰਫ਼ ਵਾਰਤਾ ਹੀ ਹੈ। ਆਪਣੇ ਟਵੀਟ ’ਚ ਸ੍ਰੀ ਮੋਦੀ ਨੇ ਕਿਹਾ ਕਿ ਸਾਊਦੀ ਅਰਬ ਦੇ ਸ਼ਹਿਜ਼ਾਦੇ ਦਾ ਸਵਾਗਤ ਕਰਕੇ ਭਾਰਤ ਨੂੰ ਖੁਸ਼ੀ ਹੋ ਰਹੀ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਟਵੀਟ ਕਰਕੇ ਕਿਹਾ ਕਿ ਦੁਵੱਲੇ ਸਬੰਧਾਂ ਦਾ ਨਵਾਂ ਅਧਿਆਏ ਸ਼ੁਰੂ ਹੋਇਆ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੌਰੇ ਮਗਰੋਂ ਸਾਊਦੀ ਆਗੂ ਰਿਆਧ ਪਰਤ ਗਏ ਸਨ।


